ਪਟਿਆਲਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਥੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪਟਿਆਲਾ ਦੇ ਸਮਾਣਾ ਰੋਡ ‘ਤੇ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਸਣੇ ਪੰਜ ਜਣਿਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਲਈ ਦੁੱਖ ਪ੍ਰਗਟਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਕੂਲੀ ਬੱਚੇ ਵੀ ਸਵਾਰ ਸਨ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਕਈ ਹੋਰ ਜ਼ਖਮੀ ਵੀ ਹੋਏ ਹਨ। ਹਾਲਾਂਕਿ, ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ, ਜਿਸ ਵਿਚ ਸਕੂਲ ਵੈਨ ਦੇ ਡਰਾਈਵਰ ਸਣੇ ਕੁਝ ਬੱਚਿਆਂ ਦੀ ਮੌਤ ਹੋ ਹੋ ਗਈ ਤੇ ਕੁਝ ਬੱਚੇ ਗੰਭੀਰ ਜ਼ਖਮੀ ਹੋਏ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪ੍ਰਮਾਤਮਾ ਅੱਗੇ ਵਿਛਰੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਜਾਣਕਾਰੀ ਮੁਤਾਬਕ ਸਕੂਲ ਵੈਨ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ। ਰਸਤੇ ਵਿਚ ਉਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੀਆਂ ਤਸਵੀਰਾਂ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਸੀ। ਇਸ ਦੌਰਾਨ ਡਰਾਈਵਰ ਸਣੇ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਬੱਚਿਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਸਕੂਲ ਦੀ ਗੱਡੀ ਵਿਚ 12 ਬੱਚੇ ਸਵਾਰ ਸਨ।
ਇਹ ਵੀ ਪੜ੍ਹੋ : ‘ਆਪ੍ਰੇਸ਼ਨ ਸਿੰਦੂਰ’ ਵਿਚਾਲੇ ਬਠਿੰਡਾ ਦੇ ਖੇਤਾਂ ‘ਚ ਪਲੇਨ ਕ੍ਰੈ/ਸ਼, ਕੁਝ ਲੋਕ ਹੋਏ ਜ਼.ਖਮੀ, 2 KM ਤੱਕ ਇਲਾਕਾ ਸੀਲ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸਥਾਨਕ ਲੋਕ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: