ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ ਕਰੋੜਾਂ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੇ ਹਨ। BSF ਨੂੰ ਸੂਚਨਾ ਮਿਲੀ ਸੀ, ਜਿਸ ਦੇ ਅਧਾਰ ਤੇ ਇਹ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਇਹ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਜਾਣਕਾਰੀ ਅਨੁਸਾਰ BSF ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਪੰਜਾਬ ਪੁਲਿਸ ਦੀ ਮਦਦ ਨਾਲ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਨਸ਼ਾ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਇਹ ਵੀ ਪੜ੍ਹੋ : ਦਿੱਲੀ ‘ਚ AAP ਦੀ ਵੱਡੀ ਹਾਰ ਦੇ ਬਾਵਜੂਦ ਕੇਜਰੀਵਾਲ ਲਈ ਖੁਸ਼ਖਬਰੀ, ਕਾਂਗਰਸ ਨੂੰ ਝਟਕਾ
ਕਰੰਸੀ ਦੀ ਹੋਰ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। BSF ਅਧਿਕਾਰੀਆਂ ਨੇ ਕਿਹਾ ਕਿ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਫੋਰਸ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: