ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ, ਡਿਪਟੀ ਸੁਪਰਡੈਂਟ ਨੂੰ ਜੇਲ੍ਹ ਵਿਚ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਸਮਗਲਰਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਅਤੇ ਵੱਡੇ ਪੱਧਰ ‘ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਫਿਰੋਜ਼ਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਜਦੋਂ ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਿਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਚ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਜੇਲ੍ਹ ਵਿਚ ਆਪਣੇ ਸਟਾਫ ਨਾਲ ਮਿਲ ਕੇ ਕੈਦੀਆਂ ਨੂੰ ਮੋਬਾਈਲ, ਸਿਮ ਤੇ ਨਸ਼ਾ ਉੁਪਲਬਧ ਕਰਵਾਉਂਦਾ ਹੈ। ਬਾਹਰ ਤੋਂ ਨਸ਼ਾ ਤਸਕਰਾਂ ਤੋਂ ਨਸ਼ਾ ਮੰਗਵਾ ਕੇ ਆਪਣੇ ਸਟਾਫ ਵੱਲੋਂ ਤੇ ਖੁਦ ਜੇਲ੍ਹ ਦੇ ਅੰਦਰ ਕੈਦੀਆਂ ਨੂੰ ਸਪਲਾਈ ਕਰਦਾ ਹੈ। ਹੁਣ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਹਵਾਲਾਤੀਆਂ ਤੇ ਕੈਦੀਆਂ ਵੱਲੋਂ ਮੋਬਾਈਲ ਨੰਬਰ 96466-85719 ਤੇ 99141-87049 ਜੇਲ੍ਹ ਅੰਦਰ ਵਰਤੇ ਜਾ ਰਹੇ ਹਨ।
ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਰੇਡ ਕਰਦੇ ਹੋਏ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: