ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਸਵੇਰੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ। ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਗਲੋਬਾਰੀ ਦੇ ਤਰੁੰਤ ਬਾਅਦ ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਇਲਾਕੇ ਨੂੰ ਘੇਰ ਲਿਆ ਗਿਆ ਅਤੇ ਸੀਲ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਤੋਂ ਇਲਾਵਾ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਵੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਤੋਂ 2 ਏਕੜ ਦੀ ਸ਼ਰਤ ਹਟਾਈ, ਜਾਣੋ ਅਰਜ਼ੀ ਦੇਣ ਦੀ ਆਖਰੀ ਤਰੀਕ
ਦੱਸ ਦੇਈਏ ਕਿ ਬਠਿੰਡਾ ਇੱਕ ਮਹੱਤਵਪੂਰਨ ਫੌਜੀ ਸਥਾਪਨਾ ਹੈ ਅਤੇ ਇੱਥੇ 10 ਕੋਰ ਦਾ ਹੈੱਡਕੁਆਰਟਰ ਹੈ, ਜੋ ਜੈਪੁਰ ਸਥਿਤ ਦੱਖਣੀ ਪੱਛਮੀ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਹ ਸਟੇਸ਼ਨ ਵੱਡੀ ਗਿਣਤੀ ਵਿੱਚ ਕਾਰਜਸ਼ੀਲ ਫੌਜੀ ਯੂਨਿਟਾਂ ਅਤੇ ਹੋਰ ਸਥਿਰ ਅਦਾਰਿਆਂ ਦਾ ਘਰ ਵੀ ਹੈ। ਅਜੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: