ਉੱਤਰ-ਪੂਰਬੀ ਰਾਜ ਮਣੀਪੁਰ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਨੇ ਇਸ ਦੀ ਜਾਣਕਰੀ ਦਿੱਤੀ ਹੈ। ਭੁਚਾਲ ਕਾਰਨ ਡਰੇ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਸੰਧੂ ਤੇ ਗਿਆਨੇਸ਼ ਕੁਮਾਰ ਅੱਜ ਸੰਭਾਲਣਗੇ ਚੋਣ ਕਮਿਸ਼ਨਰ ਵਜੋਂ ਅਹੁਦਾ
ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਇਲਾਕੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨ ਤੋਂ 90 ਕਿਲੋਮੀਟਰ ਡੂੰਘਾ ਸੀ। ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: