ਪੰਜਾਬ ‘ਚ ਅੱਜ ਮੰਗਲਵਾਰ ਦੁਪਹਿਰ ਕਰੀਬ ਡੇਢ ਵਜੇ ਭੁਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ਵਿਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਫਿਲਹਾਲ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਗੈਸ ਏਜੰਸੀ ਕਰਿੰਦੇ ਤੋਂ ਲੁੱਟੇ 45 ਹਜ਼ਾਰ, ਪਿਸਤੌਲ ਦਿਖਾ ਫਰਾਰ ਹੋਏ ਲੁਟੇਰੇ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਸੀ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਪੰਜਾਬ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ।
ਵੀਡੀਓ ਲਈ ਕਲਿੱਕ ਕਰੋ -: