ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ‘ਤੇ ਅੱਜ ਚੋਣ ਕਮਿਸ਼ਨ ਦੀ ਟੀਮ ਰੇਡ ਕਰਨ ਪਹੁੰਚੀ ਹੈ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ। ਟੀਮ ਨੂੰ ਫਿਲਹਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਦਿੱਲੀ ਸਥਿਤ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ CM ਨੇ ਕੀਤਾ ਟਵੀਟ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਨੇ ਦਿੱਲੀ ‘ਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿ4ਲੀ ਅੰਦਰ ਭਾਜਪਾ ਵਾਲੇ ਖੁੱਲ੍ਹੇਆਮ ਪੈਸੇ ਵੰਡ ਰਹੇ ਹਨ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁਝ ਨਹੀਂ ਦਿਖ ਰਿਹਾ ਹੈ। ਇਨ੍ਹਾਂ ਸਭ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।
ਇਕ ਤਰੀਕੇ ਤੋਂ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ BJP ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ”
ਵੀਡੀਓ ਲਈ ਕਲਿੱਕ ਕਰੋ -:
