ਪੰਜਾਬ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਪਠਾਨਕੋਟ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਕਲਰਕ ਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕਲਰਕ ਅਰੁਣ ਕੁਮਾਰ ਵਜੋਂ ਹੋਈ ਹੈ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵਿਅਕਤੀ ਨੇ ਸ਼ਿਕਾਇਤ ਦਿੱਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਲਰਕ ਅਰੁਣ ਕੁਮਾਰ ਕਾਨੂੰਨਨ ਸਹੀ ਕੰਮ ਕਰਨ ਲਈ ਵੀ ਉਨ੍ਹਾਂ ਤੋਂ 20,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਿੱਖਿਆ ਮੰਤਰੀ ਨੂੰ ਦੋਸ਼ੀ ਅਰੁਣ ਕੁਮਾਰ ਨਾਲ ਹੋਈ ਗੱਲਬਾਤ ਦੀ ਕਾਲ ਰਿਕਾਰਡਿੰਗ ਵੀ ਦਿੱਤੀ।
ਇਹ ਵੀ ਪੜ੍ਹੋ : ਸਾਬਕਾ ਖੇਡ ਮੰਤਰੀ ਖਿਲਾਫ ਜ਼ਮਾਨਤੀ ਵਾਰੰਟ ਜਾਰੀ, ਕਾਂਗਰਸ ਦੀ ਟਿਕਟ ਦਿਵਾਉਣ ਦੇ ਨਾਂ ‘ਤੇ ਠੱਗੀ ਕਰਨ ਦਾ ਲੱਗਾ ਦੋਸ਼
ਸਿੱਖਿਆ ਮੰਤਰੀ ਨੇ ਸ਼ੁਰੂਆਤੀ ਜਾਂਚ ਵਿਚ ਦੋਸ਼ ਸਹੀ ਪਾਏ ਜਾਣ ‘ਤੇ ਡੀਪੀਆਈ ਸੈਕੰਡਰੀ ਸਿੱਖਿਆ ਨੂੰ ਦੋਸ਼ੀ ਕਲਰਕ ਅਰੁਣ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: