ਜਲੰਧਰ ਵਿਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਹੈ ਜਿਸ ਵਿਚ 2 ਬਦਮਾਸ਼ਾਂ ਦੇ ਗੋਲੀ ਲੱਗੀ ਹੈ ਜਦੋਂ ਕਿ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਐਨਕਾਊਂਟਰ ਨਾਖਾ ਵਾਲੇ ਬਾਗ ਵਿਚ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ ਹੈ। ਇਹ ਏਰੀਆ ਭਾਰਗਵ ਕੈਂਪ ਅਧੀਨ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੁਰੱਖਿਅਤ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ ‘ਤੇ ਛਾਪਾ ਮਾਰਨ ਗਈ ਸੀ। ਟੀਮ ਨੇ ਸੜਕ ‘ਤੇ ਮੁਲਜ਼ਮਾਂ ਦੀ ਆਈ-20 ਕਾਰ ਨੂੰ ਘੇਰ ਲਿਆ। ਇਸ ਦੌਰਾਨ ਡਰਾਈਵਰ ਸੀਟ ‘ਤੇ ਬੈਠੇ ਮੁਲਜ਼ਮ ਨੇ ਸ਼ੀਸ਼ੇ ਦੇ ਅੰਦਰ ਤੋਂ ਪੁਲਿਸ ‘ਤੇ ਗੋਲੀ ਚਲਾਈ। ਗੋਲੀ ਪੁਲਿਸ ਮੁਲਾਜ਼ਮ ਦੀ ਪਗੜੀ ‘ਤੇ ਲੱਗੀ ਜਿਸਦੇ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਸੂਤਰਾਂ ਮੁਤਾਬਕ ਦੋਵੇਂ ਬਦਮਾਸ਼ ਸੁਪਾਰੀ ਕਿਲਿੰਗ ਵਿਚ ਸ਼ਾਮਲ ਹਨ। ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਮਾਮਲਿਆਂ ਵਿਚ ਭਗੌੜੇ ਚੱਲ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”