ਪੰਜਾਬ ਦੇ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਟਾਲਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿਚ ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖਮੀ ਹੋ ਗਿਆ ਹੈ। ਜ਼ਖਮੀ ਬਦਮਾਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੇ ਬਾਅਦ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਬਾਈਕ ‘ਤੇ ਸਵਾਰ ਸੀ ਬਦਮਾਸ਼ ਰਣਜੀਤ ਸਿੰਘ ਨੂੰ ਐਨਕਾਊਂਟਰ ਦੌਰਾਨ ਕਾਬੂ ਕਰ ਲਿਆ ਹੈ। ਸੂਚਨਾ ਮਿਲੀ ਹੈ ਕਿ ਘਟਨਾ ਦੌਰਾਨ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ ਜੋ ਕਿ ਇਲਾਜ ਅਧੀਨ ਹੈ।
ਇਹ ਵੀ ਪੜ੍ਹੋ : ਸੈਫ ਅਲੀ ਖਾਨ ‘ਤੇ ਹੋਇਆ ਜਾਨ.ਲੇ.ਵਾ ਹ.ਮ/ਲਾ, ਸਿਰ, ਗਲੇ ਤੇ ਪਿੱਠ ‘ਤੇ ਜ਼.ਖ.ਮ, ਕੀਤੀ ਗਈ ਸਰਜਰੀ
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਵੱਡੇ ਬਦਮਾਸ਼ਾਂ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਕਾਬੂ ਕੀਤਾ ਗਿਆ ਬਦਮਾਸ਼ ਆੜਤੀਏ ਦੇ ਕਤਲ ਮਾਮਲੇ ‘ਚ ਨਾਮਜ਼ਦ ਸੀ। ਕੁਝ ਦੇਰ ਪਹਿਲਾਂ ਬਟਾਲਾ ਵਿਚ ਇਕ ਵਪਾਰੀ ਦੇ ਘਰ ‘ਤੇ ਗ੍ਰੇਨੇਡ ਹਮਲਾ ਕੀਤਾ ਗਿਆ ਜਿਸ ਦੇ ਬਾਅਦ ਪੁਲਿਸ ਵੱਲੋਂ ਨਾਕਾਬੰਦੀ ਕਰ ਦਿੱਤੀ ਗਈ ਇਸੇ ਦੌਰਾਨ ਉਕਤ ਬਦਮਾਸ਼ਾਂ ਦੀ ਨਾਕਾਬੰਦੀ ਦੌਰਾਨ ਪੁਲਿਸ ਨਾਲ ਮੁਠਭੇੜ ਹੋਈ ਜਿਸ ਵਿਚੋਂ ਇਕ ਬਦਮਾਸ਼ ਨੂੰ ਕਾਬੂ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: