ਅੰਮ੍ਰਿਤਸਰ ਪੁਲਿਸ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ ਏਕੇ-47 ਸਣੇ ਹੋਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਦੱਸ ਦੇਈਏ ਕਿ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿਚ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਵੱਲੋਂ ਅੰਮ੍ਰਿਤਸਰ ਬਾਈਪਾਸ ਦੇ ਫਤਿਹਗੜ੍ਹ ਚੂੜੀਆਂ ਰੋਡ ਪੁਲਿਸ ਚੌਕੀ ਉਤੇ ਧਮਾਕਾ ਕੀਤਾ ਸੀ ਤਾਂ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਰਿਕਵਰੀ ਕਰਨ ਲਈ ਇਥੇ ਲਿਆ ਸੀ ਤਾਂ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕੀਤੀ ਤੇ ਜਵਾਬੀ ਕਾਰਵਾਈ ਵਿਚ ਤਿੰਨ ਗੈਂਗਸਟਰ ਜ਼ਖਮੀ ਹੋਏ ਹਨ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਲਵਪ੍ਰੀਤ, ਕਰਨਦੀਪ ਤੇ ਬੂਟਾ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਦੋ ਜਗਦੇਵ ਕਲਾਂ ਦੇ ਤੇ ਇਕ ਅਜਨਾਲਾ ਦੇ ਰਹਿਣ ਵਾਲਾ ਹੈ। ਇਨ੍ਹਾਂ ਕੋਲੋਂ ਇਕ ਏਕੇ-47 ਤੇ ਇਕ ਗਲਾਕ ਪਿਸਤੌਲ ਬਰਾਮਦ ਕੀਤੀ ਗਈ ਹੈ ਜਿਸ ਨੂੰ ਡ੍ਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਮੰਗਵਾਇਆ ਸੀ।
ਇਹ ਵੀ ਪੜ੍ਹੋ : ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਮੁਲਤਵੀ, ਹੁਣ 13 ਫਰਵਰੀ ਨੂੰ ਹੋਵੇਗੀ ਮੀਟਿੰਗ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਤਿੰਨੋਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਗ੍ਰਿਫਤਾਰ ਕਰਕੇ ਬਰਾਮਦਗੀ ਲਈ ਲਿਆ ਰਹੀ ਸੀ ਤਾਂ ਮੁਲਜ਼ਮਾਂ ਨੇ ਰਸਤੇ ਵਿਚ ਤਬੀਅਤ ਖਰਾਬ ਹੋਣ ਦਾ ਬਹਾਨਾ ਬਣਾਇਆ। ਇਸ ਦੌਰਾਨ ਉਨ੍ਹਾਂ ਵਿਚੋਂ ਇਕ ਨੇ ਸਦਰ ਦੇ ਏਐੱਸਆਈ ਦੀ ਪਿਸਤੌਲ ਖੋਹ ਲਈ ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਪੁਲਿਸ ਦੀ ਗੋਲੀ ਨਾਲ ਗੈਂਗਸਟਰ ਜ਼ਖਮੀ ਹੋ ਗਏ ਤੇ ਇਨ੍ਹਾਂ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
