ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 2016 ਤੋਂ 2022 ਦੀ ਮਿਆਦ ਦੌਰਾਨ ਆਮਦਨ ਤੋਂ ਵੱਧ ਜਾਇਦਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ।
ਖੁਲਾਸਾ ਕਰਦੇ ਹੋਏ ਵਿਜੀਲੈਂਸ ਨੇ ਕਿਹਾ ਕਿ ਇਕ ਮਾਮਲੇ ਦੀ FIR ਨੰ. 20 ਮਿਤੀ 9.7.2023 ਨੂੰ ਅਕਤੂਬਰ ਵਿਚ ਜਾਂਚ ਦੇ ਬਾਅਦ ਓਪੀ ਸੋਨੀ ਖਿਲਾਫ ਪੁਲਿਸ ਸਟੇਸ਼ਨ ਵੀਬੀ, ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਦੀ ਧਾਰਾ 13 (1) ਬੀ ਤੇ 13 (2) ਤਹਿਤ 10, 2022 ਨੂੰ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ‘ਭਾਰੀ ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਤਿਆਰ’ : ਮੀਤ ਹੇਅਰ
ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਨੇ ਦੱਸਿਆ ਕਿ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਚੈੱਕ ਮਿਆਦ ਦੌਰਾਨ ਸਾਬਕਾ ਡਿਪਟੀ ਸੀਐੱਮ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂ ਕਿ ਖਰਚ 12,48,692 ਰੁਪਏ ਸੀ, ਜੋ ਉਨ੍ਹਾਂ ਦੀ ਆਮਦਨ ਦੇ ਤੋਂ 796,23,921 ਰੁਪਏ ਜਾਂ 176.08 ਫੀਸਦੀ ਜ਼ਿਆਦਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਓਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਪੁੱਤਰ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: