ਸੰਗੀਤ ਦੀ ਦੁਨੀਆ ਵਿੱਚ ਜਿਨ੍ਹਾਂ ਦੇ ਤਬਲੇ ਦੀ ਧੁਨ ਇੱਕ ਵਿਲੱਖਣ ਪਛਾਣ ਰੱਖਦੀ ਹੈ, ਉਹ ਉਸਤਾਦ ਜ਼ਾਕਿਰ ਹੁਸੈਨ ਹੁਣ ਨਹੀਂ ਰਹੇ। 73 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਮਸ਼ਹੂਰ ਤਬਲਾ ਵਾਦਕ ਦੇ ਪਰਿਵਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਪਰਿਵਾਰ ਨੇ ਇਕ ਬਿਆਨ ਵਿਚ ਕਿਹਾ ਕਿ ਜ਼ਾਕਿਰ ਹੁਸੈਨ ਦੀ ਮੌਤ ਫੇਫੜਿਆਂ ਨਾਲ ਸਬੰਧਤ ‘ਇਡੀਓਪੈਥਿਕ ਪਲਮੋਨਰੀ ਫਾਈਬਰੋਸਿਸ’ ਦੀਆਂ ਜਟਿਲਤਾਵਾਂ ਕਾਰਨ ਹੋਈ ਹੈ। ਉਹ 73 ਸਾਲ ਦੇ ਸਨ। ਹੁਸੈਨ ਪਿਛਲੇ ਦੋ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਹੁਸੈਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜ਼ਾਕਿਰ ਹੁਸੈਨ ਆਪਣੇ ਪਿੱਛੇ ਪਤਨੀ ਐਂਟੋਨੀਆ ਮਿਨੇਕੋਲਾ ਅਤੇ ਉਸਦੀਆਂ ਧੀਆਂ ਅਨੀਸ਼ਾ ਕੁਰੈਸ਼ੀ ਅਤੇ ਇਜ਼ਾਬੇਲਾ ਕੁਰੈਸ਼ੀ ਛੱਡ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਰੋੜਾਂ ਦੀ ਹੈ.ਰੋਇ.ਨ ਤੇ ਹ.ਥਿਆ.ਰ ਸਣੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਮਸ਼ਹੂਰ ਤਬਲਾ ਵਾਦਕ ਉਸਤਾਦ ਅੱਲ੍ਹਾ ਰਾਖਾ ਦੇ ਪੁੱਤਰ ਜ਼ਾਕਿਰ ਹੁਸੈਨ ਦਾ ਜਨਮ 9 ਮਾਰਚ 1951 ਨੂੰ ਹੋਇਆ ਸੀ। ਉਹ ਆਪਣੀ ਪੀੜ੍ਹੀ ਦੇ ਮਹਾਨ ਤਬਲਾ ਵਾਦਕਾਂ ਵਿੱਚੋਂ ਗਿਣੇ ਜਾਂਦੇ ਹਨ। ਜ਼ਾਕਿਰ ਹੁਸੈਨ ਨੇ ਆਪਣੇ ਪਿਤਾ ਤੋਂ ਤਬਲੇ ਦੀ ਸਿਖਲਾਈ ਲਈ। ਉਸਤਾਦ ਜ਼ਾਕਿਰ ਹੁਸੈਨ ਦੀ ਸ਼ਖ਼ਸੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਸਿਰਫ਼ 11 ਸਾਲ ਦੀ ਉਮਰ ਵਿੱਚ ਅਮਰੀਕਾ ਵਿੱਚ ਆਪਣਾ ਪਹਿਲਾ ਸੰਗੀਤ ਸਮਾਰੋਹ ਕੀਤਾ ਸੀ। ਉਨ੍ਹਾਂ ਨੇ ਤਿੰਨ ਗ੍ਰੈਮੀ ਅਵਾਰਡ ਜਿੱਤੇ। ਉਨ੍ਹਾਂ ਨੂੰ ਪਦਮ ਵਿਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ। ਤਬਲੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਣ ਦਿਵਾਉਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: