ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਅੱਜ ਵੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਮਹਿਲਾ ਕਿਸਾਨ ਵੀ ਰੇਲ ਰੋਕੋ ਅੰਦੋਲਨ ਵਿੱਚ ਪਹੁੰਚੀਆਂ ਹਨ। ਇਸ ਨਾਲ ਖਾਸ ਕਰਕੇ ਹਰਿਆਣਾ-ਪੰਜਾਬ ਵਿਚ ਪ੍ਰੇਸ਼ਾਨੀ ਹੋ ਸਕਦੀ ਹੈ। ਆਸ-ਪਾਸ ਪੁਲਿਸ ਮੁਲਾਜ਼ਮ ਵੀ ਤਿਆਰ ਹਨ।
ਅੰਮ੍ਰਿਤਸਰ, ਜਲੰਧਰ ਅਤੇ ਸੁਨਾਮ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠੇ ਹਨ। ਕਿਸਾਨ ਰੇਲਵੇ ਟ੍ਰੈਕ ਤੇ ਦਰੀਆਂ ਵਿਛਾ ਕੇ ਬੈਠੇ ਹਨ। ਇਸ ਕਾਰਨ ਟ੍ਰੇਨਾਂ ਨੂੰ ਰੋਕ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਰੇਲ ਰੋਕ ਕੇ ਦਿੱਲੀ ਵੱਲ ਮਾਰਚ ਕਰਨ ਵਾਲੇ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ : Elon Musk ਨੇ ਵੀਡੀਓ ਸਟ੍ਰੀਮਿੰਗ ਸਰਵਿਸ ਦਾ ਕੀਤਾ ਐਲਾਨ, ਜਲਦ ਹੀ ਲਾਂਚ ਹੋਵੇਗਾ X ਦਾ TV ਐਪ
ਰੇਲਵੇ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ ਵਿੱਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ ਹੈ। ਜਿਸ ਕਾਰਨ ਕਰੀਬ 100 ਟਰੇਨਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਆਰਪੀਐਫ ਨੇ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਪੁਲਿਸ ਨੇ ਵੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: