ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ MSP ਸਣੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਹਾਪੰਚਾਇਤ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਹਾਪੰਚਾਇਤ ਵਿਚ 400 ਤੋਂ ਵੱਧ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।
SKM ਨੇ ਕਿਹਾ ਕਿ ਉਸ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪ੍ਰਸਤਾਵ ਭੇਜਿਆ ਹੈ ਜਿਸ ਵਿਚ ਸਾਰੇ ਕਿਸਾਨ ਜਥੇਬੰਦੀਆਂ ਤੇ ਸੰਗਠਨਾਂ ਵਿਚ ਮੁੱਦਾ ਆਧਾਰਿਤ ਏਕਤਾ ਦੀ ਅਪੀਲ ਕੀਤੀ ਗਈ ਹੈ। SKM ਨੇ 2020-21ਵਿਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਵਾਈ ਕੀਤੀ ਸੀ। ਇਹ MSP ਦੀ ਕਾਨੂੰਨੀ ਗਾਰੰਟੀ, ਕਰਜ਼ਾ ਮਾਫੀ ਕਰਨ ਸਣੇ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਿਹਾ ਹੈ। ਐੱਸਕੇਐੱਮ ਵਿਚ ਸ਼ਾਮਲ 37 ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਆਪਣੀ ਪ੍ਰਸਤਾਵਿਤ ਮਹਾਪੰਚਾਇਤ ਨੂੰ ਲੈ ਕੇ ਸ਼ਨੀਵਾਰ ਨੂੰ ਇਕ ਬੈਠਕ ਕੀਤੀ।
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਗਰਸ਼ ਕਰ ਰਹੇ ਹਨ। ਸੰਘਰਸ਼ ਜਾਰੀ ਰੱਖਦੇ ਹੋਏ ਫੈਸਲਾ ਲਿਆ ਗਿਆ ਕਿ 14 ਮਾਰਚ ਨੂੰ ਦਿੱਲੀ ਵਿਚ ਇਕ ‘ਚ ਇਕ ‘ਮਹਾਪੰਚਾਇਤ’ ਆਯੋਜਿਤ ਕੀਤੀ ਜਾਵੇਗੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਦੇਸ਼ ਭਰ ਤੋਂ 400 ਤੋਂ ਵੱਧ ਕਿਸਾਨ ਸੰਘ ‘ਮਹਾਪੰਚਾਇਤ’ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਕਿਸਾਨ ਟਰੈਕਟਰ ਟਰਾਲੀ ਤੋਂ ਨਹੀਂ ਸਗੋਂ ਬੱਸਾਂ ਤੇ ਰੇਲਗੱਡੀਆਂ ਤੋਂ ਦਿੱਲੀ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਫਸਲਾਂ ਲਈ MSP ‘ਤੇ ਕਾਨੂੰਨੀ ਗਾਰੰਟੀ ਤੇ 2020-21 ਦੇ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ FIR ਰੱਦ ਕਰਨ ਸਣੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਅਨੰਤ ਅੰਬਾਨੀ ਨੇ ਆਪਣੇ ਪ੍ਰੀ-ਵੈਡਿੰਗ ‘ਚ ਦਿੱਤੀ ਸਪੀਚ, ਕਿਹਾ ਕੁਝ ਅਜਿਹਾ ਕਿ ਰੋ ਪਏ ਮੁਕੇਸ਼ ਅੰਬਾਨੀ
ਇਸ ਦੌਰਾਨ ਕਿਸਾਨ ਨੇਤਾਵਾਂ ਨੇ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ‘ਜ਼ੀਰੋ’ FIR ਨੂੰ ਵੀ ਖਾਰਚ ਕਰ ਦਿੱਤਾ। ਪੰਜਾਬ ਤੇ ਹਰਿਆਣਾ ਵਿਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹੋਈ ਝੜਪ ਵਿਚ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।