ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿੱਚ ਡਟਿਆਂ ਕੱਲ੍ਹ ਸੱਤ ਮਹੀਨੇ ਹੋ ਗਏ ਹਨ, ਜਿਸ ਕਰਕੇ 26 ਜੂਨ ਨੂੰ ਇੱਕ ਵਾਰ ਫਿਰ ਅੰਦੋਲਨ ਵਿੱਚ ਚਿੰਗਾਰੀ ਸੁਲਗੀ। ਇਸ ਦੌਰਾਨ ਚੰਡੀਗੜ੍ਹ ਵਿੱਚ ਲੱਖਾ ਸਿਧਾਣਾ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਉਸ ‘ਤੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਲੱਗੇ ਹਨ, ਜਿਸ ਅਧੀਨ ਵੱਖ-ਵੱਖ ਧਾਰਾਵਾਂ ਹੇਠ ਉਸ ‘ਤੇ ਚਾਰ ਮਾਮਲੇ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ‘ਤੇ 26 ਜਨਵਰੀ ਦੀ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਵੀ ਮਾਮਲੇ ਦਰਜ ਕੀਤੇ ਗਏ ਸਨ ਅਤੇ ਇੱਕ ਦਿਨ ਪਹਿਲਾਂ ਹੀ ਪੁਲਿਸ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਾਈ ਸੀ।
ਦੱਸਣਯੋਗ ਹੈ ਕਿ ਖੇਤੀ ਲਹਿਰ ਨੂੰ ਲੈ ਕੇ ਬੀਤੇ ਦਿਨ ਕਿਸਾਨਾਂ ਨੇ ਇੱਕ ਵੱਡਾ ਪ੍ਰਦਰਸ਼ਨ ਸੱਦਿਆ ਹੈ। ਇਸ ਦੌਰਾਨ ਕਿਸਾਨਾਂ ਨੇ ਦੇਸ਼ ਦੇ ਸਾਰੇ ਰਾਜਾਂ ਦੇ ਰਾਜਪਾਲਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ।
ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ
ਇਸ ਦੌਰਾਨ ਚੰਡੀਗੜ੍ਹ ਵਿੱਚ ਲੱਖਾ ਸਿਧਾਣਾ ਵੀ ਕਿਸਾਨਾਂ ਦੇ ਮਾਰਚ ਵਿੱਚ ਸ਼ਾਮਲ ਹੋਇਆ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਬੈਰੀਕੇਡ ਤੋੜੇ ਗਏ, ਉਨ੍ਹਾਂ ‘ਤੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਲੱਖਾ ਸਿਧਾਨਾ ਇੱਕ ਟਰੱਕ ਵਿੱਚ ਆਪਣੇ ਸਾਥੀਆਂ ਨਾਲ ਬੈਠਿਆ ਹੋਇਆ ਸੀ।
ਜਦੋਂ ਸੈਕਟਰ-8 ‘ਤੇ ਪਹੁੰਚ ਕੇ ਕਿਸਾਨਾਂ ਨੇ ਡੀਸੀ ਨੂੰ ਮੰਗ-ਪੱਤਰ ਸੌਂਪੇ ਤਾਂ ਸਿਧਾਣਾ ਟਰੱਕ ਤੋਂ ਉਤਰਿਆ। ਪੁਲਿਸ ਵੱਲੋਂ ਕਿਸਾਨਾਂ ਨੂੰ ਭੜਕਾਉਣ ਅਤੇ ਪੁਲਿਸ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਾਏ ਅਤੇ ਵੱਖ-ਵੱਖ ਧਾਰਾਵਾਂ ਹੇਠ 4 ਮਾਮਲੇ ਦਰਜ ਕੀਤੇ ਹਨ।