ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਪੰਜਾਬ ਦੇ ਅਗਲੇ ਰਾਜਪਾਲ ਹੋ ਸਕਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ 2 ਫਰਵਰੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਅਸਤੀਫਾ ਭੇਜਿਆ ਸੀ। ਚਰਚਾ ਹੈ ਕਿ ਪੰਜਾਬ ਦੇ ਨਵੇਂ ਰਾਜਪਾਲ ਸਾਬਕਾ ਸੀਐੱਮ ਮਨੋਹਰ ਲਾਲ ਖੱਟਰ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਾਬਕਾ ਸੀਐੱਮ ਖੱਟਰ ਨੂੰ ਜੇਪੀ ਨੱਢਾ ਦੀ ਥਾਂ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ। ਹਿੰਦੋਸਤਾਨ ਟਾਈਮਜ਼ ਦੇ ਹਿੰਦੀ ਨਿਊਜ਼ ਪਲੇਟਫਾਰਮ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ।
ਮਨਹੋਰ ਲਾਲ ਖੱਟਰ ਦੇ ਪੰਜਾਬ ਦੇ ਰਾਜਪਾਲ ਬਣਾਏ ਜਾਣ ਦੀ ਚਰਚਾ ਦੀ ਖਾਸ ਵਜ੍ਹਾ ਦੱਸੀ ਜਾ ਰਹੀ ਹੈ। ਜਾਣਕਾਰਾਂ ਮੁਤਾਬਕ ਮਨੋਹਰ ਲਾਲ ਵਿਧਾਇਕ ਰਹਿੰਦੇ ਹੋਏ ਰਾਜਪਾਲ ਨਹੀਂ ਬਣ ਸਕਦੇ ਸਨ, ਇਸ ਲਈ ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ। ਦੂਜੀ ਵੱਡਾ ਵਜ੍ਹਾ ਇਹ ਹੈ ਕਿ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪਿਛਲੇ ਦਿਨੀਂ ਅਸਤੀਫਾ ਦੇ ਚੁੱਕੇ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ BJP ਨੇ ਜਾਰੀ ਕੀਤੀ ਦੂਜੀ ਲਿਸਟ, 72 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਇਸ ਦੇ ਨਾਲ ਹੀ ਜੇਕਰ ਉਹ ਪੰਜਾਬ ਦੇ ਰਾਜਪਾਲ ਬਣਦੇ ਹਨ ਤਾਂ ਚੰਡੀਗੜ੍ਹ ਵਿਚ ਰਹਿੰਦੇ ਹੋਏ ਨਵੀਂ ਭੂਮਿਕਾ ਵਿਚ ਦਿਖਣਗੇ। ਪੰਜਾਬ ‘ਤੇ ਵੀ ਕੇਂਦਰ ਪੂਰੀ ਤਰ੍ਹਾਂ ਤੋਂ ਨਜ਼ਰ ਰੱਖ ਸਕਣਗੇ।