ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਸ. ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਬੀਤੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ। ਬੀਤੇ ਸਾਲ ਜੂਨ 2022 ਵਿਚ ਛਾਤੀ ਵਿਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਪਰ ਸਤੰਬਰ 2022 ਨੂੰ ਫਿਰ ਤੋਂ ਸਿਹਤ ਵਿਗੜਨ ‘ਤੇ ਪੀਜੀਆਈ ਲਿਆਂਦਾ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਸੋਨੀਪਤ ‘ਚ ਬਿਲਡਰਾਂ ਨੇ ਧੋਖੇ ਨਾਲ ਵੇਚੇ ਪਲਾਟ: ਕੰਪਨੀ ਦੇ 3 ਡਾਇਰੈਕਟਰਾਂ ਸਮੇਤ 12 ‘ਤੇ FIR ਦਰਜ
ਦੱਸ ਦੇਈਏ ਕਿ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿਚ ਸਿਆਸਤ ਵਿਚ ਕਦਮ ਰੱਖਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਤੇ ਜਿੱਤ ਹਾਸਲ ਕੀਤੀ। ਉਦੋਂ ਉਨ੍ਹਾਂ ਨੂੰ ਸਭ ਤੋਂ ਘੱਟ ਉਮਰ ਦੇ ਸਰਪੰਚ ਬਣਨ ਦਾ ਖਿਤਾਬ ਮਿਲਿਆ ਸੀ। ਉਹ 1970-71, 1977-80, 1997-2002 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਇਲਾਵਾ 1972, 1980 ਤੇ 2002 ਵਿਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। 2022 ਦਾ ਚੋਣ ਲੜਨ ਦੇ ਬਾਅਦ ਉੁਹ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਵੀ ਬਣੇ।
ਵੀਡੀਓ ਲਈ ਕਲਿੱਕ ਕਰੋ -: