ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮਾਣਯੋਗ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਂ ਜ਼ੀਰੋ ਹੋ ਗਿਆ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਬੂ ਸੋਰੇਨ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਿਬੂ ਸੋਰੇਨ ਸਰ ਗੰਗਾ ਰਾਮ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਹਸਪਤਾਲ ਅਨੁਸਾਰ ਸ਼ਿਬੂ ਸੋਰੇਨ ਨੂੰ ਅੱਜ ਸਵੇਰੇ 8:56 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ। ਲੰਮੀ ਬਿਮਾਰੀ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਡੇਢ ਮਹੀਨਾ ਪਹਿਲਾਂ ਉਨ੍ਹਾਂ ਨੂੰ ਦੌਰਾ ਪਿਆ ਸੀ। ਉਹ ਕਰੀਬ ਪਿਛਲੇ ਇੱਕ ਮਹੀਨੇ ਤੋਂ ਲਾਈਫ ਸਪੋਰਟ ਸਿਸਟਮ ’ਤੇ ਸਨ।
ਇਹ ਵੀ ਪੜ੍ਹੋ : ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ
ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ’ਤੇ PM ਮੋਦੀ ਨੇ ਦੁੱਖ ਪ੍ਰਗਟ ਕਰਦਿਆਂ ਟਵੀਟ ਕਰਕੇ ਲਿਖਿਆ ਕਿ ਸ਼ਿਬੂ ਸੋਰੇਨ ਜੀ ਇਕ ਜ਼ਮੀਨੀ ਪੱਧਰ ਦੇ ਨੇਤਾ ਸਨ, ਜੋ ਲੋਕਾਂ ਪ੍ਰਤੀ ਅਟੁੱਟ ਸਮਰਪਣ ਨਾਲ ਜਨਤਕ ਜੀਵਨ ਦੇ ਪੱਧਰਾਂ ’ਤੇ ਉੱਭਰੇ। ਉਹ ਖਾਸ ਤੌਰ ’ਤੇ ਆਦਿਵਾਸੀ ਭਾਈਚਾਰਿਆਂ, ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਭਾਵੁਕ ਸਨ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਉਨ੍ਹਾਂ ਕਿਹਾ ਕਿ ਮੈਂ ਝਾਰਖੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਜੀ ਨਾਲ ਗੱਲ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























