ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਵੇਜ਼ ਮੁਸ਼ੱਰਫ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਰਵੇਜ਼ ਮੁਸ਼ੱਰਫ ਲੰਬੇ ਸਮੇਂ ਤੋਂ ਬਿਮਾਰ ਸਨ। ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਦੁਬਈ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ 2 ਬਦਮਾਸ਼ਾਂ ਵੱਲੋਂ SBI ATM ਲੁੱਟਣ ਦੀ ਕੋਸ਼ਿਸ਼, ਘਟਨਾ CCTV ਕੈਮਰੇ ‘ਚ ਕੈਦ
ਜਾਣਕਾਰੀ ਅਨੁਸਾਰ ਪਰਵੇਜ਼ ਮੁਸ਼ੱਰਫ ਕਈ ਮਹੀਨਿਆਂ ਤੋਂ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਦੇ ਪਰਿਵਾਰ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਉਹ ਐਮੀਲੋਇਡੋਸਿਸ ਨਾਂ ਦੀ ਬੀਮਾਰੀ ਤੋਂ ਪੀੜਤ ਹਨ। ਜਿਸ ਕਾਰਨ ਉਨ੍ਹਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਜਿਉਂਦੇ ਰਹਿਣ ਦੀ ਕੋਈ ਗੁੰਜਾਇਸ਼ ਨਹੀਂ ਬਚੀ ਹੈ। ਇਸ ਬਿਮਾਰੀ ‘ਤੋਂ ਜੂਝ ਰਹੇ ਪਰਵੇਜ਼ ਮੁਸ਼ੱਰਫ ਦਾ ਅੱਜ ਐਤਵਾਰ 5 ਫਰਵਰੀ ਨੂੰ ਦੇਹਾਂਤ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: