ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।
ਧਰਮਨਜੋਤ ਸਿੰਘ ਕਾਹਲੋਂ ਨੈਸ਼ਨਲ ਤੇ ਇੰਟਰਨੈਸ਼ਨਲ ਗੈਂਗਸਟਰਾਂ ਨੂੰ ਏਕੇ-47 ਤੇ ਜਿਗਾਣਾ ਵਰਗੇ ਅਤਿ ਆਧੁਨਿਕ ਹਥਿਆਰਾਂ ਦੀ ਸਪਲਾਈ ਕਰਦਾ ਸੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ, ਪੰਜਾਬ ਪੁਲਿਸ ਤੇ NIA ਨੂੰ ਇਸ ਦੀ ਤਲਾਸ਼ ਸੀ। ਇਸ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ ਜਿਸ ਦੇ ਬਾਅਦ ਇਸ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਹਿਰਾਸਤ ਵਿਚ ਲਿਆ ਹੈ।
ਇਹ ਵੀ ਪੜ੍ਹੋ : BJP ਦੀਆਂ 22 ਮਹਿਲਾ ਸਾਂਸਦਾਂ ਨੇ ਲੋਕ ਸਭਾ ਸਪੀਕਰ ਨੂੰ ਕੀਤੀ ਸ਼ਿਕਾਇਤ, ਰਾਹੁਲ ਖਿਲਾਫ ਲਓ ਐਕਸ਼ਨ
ਭਾਰਤੀ ਜਾਂਚ ਏਜੰਸੀਆਂ ਜਲਦ ਹੀ ਐੱਫਬੀਆਈ ਨਾਲ ਸੰਪਰਕ ਕਰਨਗੀਆਂ ਤਾਂ ਕਿ ਧਰਮਨਜੋਤ ਨੂੰ ਜਲਦ ਭਾਰਤ ਲਿਆਂਦਾ ਜਾ ਸਕੇ। ਧਰਮਜੋਤ ਸਿੰਘ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਹ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਖਾਸ ਹੈ।
ਵੀਡੀਓ ਲਈ ਕਲਿੱਕ ਕਰੋ -: