ਗੁਲਾਮ ਨਬੀ ਆਜ਼ਾਦ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ‘ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਰੱਖਿਆ ਹੈ। ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਲਦ ਉਹ ਨਵੀਂ ਪਾਰਟੀ ਦੇ ਨਾਂ ਦਾ ਐਲਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਵਿਚਾਰਧਾਰਾ ਆਜ਼ਾਦ ਹੋਵੇਗੀ।
ਆਜ਼ਾਦ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਵਿਚ ਧਰਮ ਨਿਰਪੱਖ ਲੋਕ ਹੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਜਨਤਾ ਤੋਂ ਪਾਰਟੀ ਦੇ ਨਾਂ ਨੂੰ ਲੈ ਕੇ ਸੁਝਾਅ ਵੀ ਮੰਗੇ ਸਨ। ਸ਼੍ਰੀਨਗਰ ਦੌਰੇ ਸਮੇਂ ਵੀ ਉਨ੍ਹਾਂ ਨੇ ਸਮਰਥਕਾਂ ਨਾਲ ਪਾਰਟੀ ਦੇ ਨਾਂ ਨੂੰ ਲੈ ਕੇ ਮੰਥਨ ਕੀਤਾ ਤੇ ਇਸ ਦੇ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਨੇ ਆਪਣੀ ਪਾਰਟੀ ਦਾ ਝੰਡਾ ਵੀ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਝੰਡੇ ਦਾ ਪੀਲਾ ਰੰਗ ਰਚਨਾਤਮਕਤਾ, ਏਕਤਾ ਅਤੇ ਵਿਭਿੰਨਤਾ ਨੂੰ ਦਰਸਾਉਂਦਾ ਹੈ। ਚਿੱਟਾ ਰੰਗ ਸ਼ਾਂਤੀ ਨੂੰ ਦਰਸਾਉਂਦਾ ਹੈ ਅਤੇ ਨੀਲਾ ਰੰਗ ਆਜ਼ਾਦੀ, ਖੁੱਲੇ ਵਿਚਾਰ, ਕਲਪਨਾ ਅਤੇ ਸਮੁੰਦਰ ਦੀਆਂ ਡੂੰਘਾਈਆਂ ਤੋਂ ਅਸਮਾਨ ਦੀਆਂ ਉਚਾਈਆਂ ਤੱਕ ਨੂੰ ਦਰਸਾਉਂਦਾ ਹੈ। ਆਜ਼ਾਦ ਨੇ ਕਿਹਾ, ਲੋਕਾਂ ਨੇ ਉਰਦੂ, ਸੰਸਕ੍ਰਿਤ, ਹਿੰਦੀ ਵਿੱਚ ਨਾਮ ਸੁਝਾਏ ਸਨ। ਹਾਲਾਂਕਿ, ਅਸੀਂ ਇੱਕ ਅਜਿਹਾ ਨਾਂ ਚਾਹੁੰਦੇ ਸੀ ਜਿਸ ਵਿੱਚ ਤਿੰਨੋਂ ਚੀਜ਼ਾਂ ਲੋਕਤੰਤਰੀ, ਸ਼ਾਂਤੀ ਅਤੇ ਸੁਤੰਤਰ ਹੋਣ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ ਜੀ-23 ਨੇਤਾਵਾਂ ਵਿਚ ਵੀ ਸ਼ਾਮਲ ਸਨ। ਉਨ੍ਹਾਂ ਨੇ ਪਾਰਟੀ ਛੱਡਣ ਦੇ ਬਾਅਦ ਨੈਸ਼ਨਲ ਕਾਨਫਰੰਸ ਚੀਫ ਫਾਰੂਕ ਅਬਦੁੱਲਾ ਨੇ ਵੀ ਉਨ੍ਹਾਂ ਨੂੰ ਆਫਰ ਦਿੱਤਾ ਸੀ ਤੇ ਕਾਂਗਰਸ ਦੀ ਆਲੋਚਨਾ ਕੀਤੀ ਸੀ।