Good news for construction workers : ਚੰਡੀਗੜ : ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦਜ਼ਰ ਉਸਾਰੀ ਕਾਮਿਆਂ ਦੀ ਰੋਜ਼ੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਵੈਲਫੇਅਰ ਬੋਰਡ (ਬੀ.ਓ.ਸੀ.ਡਬਲਯੂ) ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਗੁਜ਼ਾਰੇ-ਭੱਤੇ ਲਈ 3000 ਰੁਪਏ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਜੋਕਿ ਬੋਰਡ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ 3000 ਰੁਪਏ ਦਾ ਗੁਜ਼ਾਰਾ ਭੱਤਾ ਹਰ ਇੱਕ ਨੂੰ 1500-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ ਅਦਾ ਕੀਤਾ ਜਾਵੇਗਾ, ਪਹਿਲਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇਗਾ ਅਤੇ ਦੂਜੀ 15 ਜੂਨ, 2021 ਤਕ ਜਾਰੀ ਕੀਤੀ ਜਾਏਗੀ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੇ ਸਾਲ ਮਹਾਮਾਰੀ ਦੀ ਪਹਿਲੀ ਲਹਿਰ ਦੇ ਦਰਮਿਆਨ ਪਿਛਲੇ ਸਾਲ ਵੀ ਪ੍ਰੇਸ਼ਾਨ ਨਿਰਮਾਣ ਮਜ਼ਦੂਰਾਂ ਲਈ ਮਦਦ ਦਾ ਹੱਥ ਵਧਾਇਆ ਸੀ। ਇਸ ਨੇ ਬੋਰਡ ਨਾਲ ਰਜਿਸਟਰਡ 2.91 ਲੱਖ ਉਸਾਰੀ ਕਾਮਿਆਂ ਨੂੰ ਹਰੇਕ ਲਈ 174.31 ਕਰੋੜ @ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ।
ਖਾਸ ਗੱਲ ਇਹ ਹੈ ਕਿ ਬੋਰਡ ਦੇ ਰਾਜ ਭਰ ਵਿੱਚ ਲਗਭਗ ਤਿੰਨ ਲੱਖ ਰਜਿਸਟਰਡ ਉਸਾਰੀ ਕਾਮੇ ਹਨ। ਕੋਵਿਡ ਦੇ ਮਾਮਲਿਆਂ ਵਿੱਚ ਹਾਲ ਹੀ ਦੇ ਵਾਧੇ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦਾ ਮੁਕਾਬਲਾ ਕਰਨ ਲਈ ਸਮੇਂ-ਸਮੇਂ ‘ਤੇ ਜਾਰੀ ਵੱਖ-ਵੱਖ ਪਾਬੰਦੀਆਂ ਵਾਲੇ ਉਪਾਵਾਂ ਅਤੇ ਸਲਾਹਾਂ ਦੇ ਮੱਦੇਨਜ਼ਰ ਇਨ੍ਹਾਂ ਉਸਾਰੀ ਮਜ਼ਦੂਰਾਂ ਦੀ ਰੋਜ਼ੀ-ਰੋਟੀ ਉੱਤੇ ਮਾੜਾ ਪ੍ਰਭਾਵ ਪਿਆ ਹੈ। ਕਈ ਥਾਵਾਂ ‘ਤੇ ਚੱਲ ਰਹੇ ਨਿਰਮਾਣ ਪ੍ਰਾਜੈਕਟਾਂ ਦੀ ਪ੍ਰਗਤੀ ਜਾਂ ਤਾਂ ਰੁਕ ਗਈ ਹੈ ਜਾਂ ਅਸਥਾਈ ਤੌਰ ‘ਤੇ ਹੌਲੀ ਹੋ ਗਈ ਹੈ, ਇਸ ਤਰ੍ਹਾਂ ਅਜਿਹੇ ਕਾਮਿਆਂ ਦੀ ਆਮਦਨੀ ਅਤੇ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਸੱਟੀ ਪਹੁੰਚੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦਾ ਮਕਸਦ ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਉਸਾਰੀ ਕਾਮਿਆਂ ਨੂੰ ਤੁਰੰਤ ਰਾਹਤ ਪਹੁੰਚਾਉਣਾ ਹੈ।