ਬੀਤੀ 30 ਦਸੰਬਰ ਤੋਂ ਟਰੱਕ ਯੂਨੀਅਨ ਹੜਤਾਲ ‘ਤੇ ਹਨ। ਜਿਸ ਦਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਹੜਤਾਲ ਕਾਰਨ ਸੂਬੇ ਵਿਚ ਪੈਟਰੋਲ ਤੇ ਡੀਜ਼ਲ ਦੀ ਕਿੱਲਤ ਦੇਖਣ ਨੂੰ ਮਿਲ ਰਹੀ ਹੈ। ਇਸੇ ਕਾਰਨ ਪੰਜਾਬ ਵਿਚ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਟਰੱਕ ਯੂਨੀਅਨ ਵੱਲੋਂ ਇਹ ਹੜਤਾਲ ਕੇਂਦਰ ਦੇ ‘ਹਿਟ ਐਂਡ ਰਨ’ ਕਾਨੂੰਨ ਦੇ ਵਿਰੋਧ ਵਿਚ ਕੀਤੀ ਗਈ ਹੈ ਜਿਸ ਤਹਿਤ ਟਰੱਕ ਡਰਾਈਵਰਾਂ ਨੂੰ ਹਾਦਸਾ ਹੋਣ ‘ਤੇ 10 ਸਾਲ ਦੀ ਕੈਦ ਤੇ ਜੁਰਮਾਨਾ ਰੱਖਿਆ ਗਿਆ ਹੈ। ਜਿਸ ਕਾਰਨ ਟਰੱਕ ਡਰਾਈਵਰਾਂ ਵੱਲੋਂ ਇਸ ਕਾਨੂੰਨ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਚੇਤਾਵਨੀ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਜਾਰੀ ਰਹੇਗੀ। ਡਰਾਈਵਰਾਂ ਵੱਲੋਂ ਇਹ ਹੜਤਾਲ ਸਿਰਫ਼ 3 ਦਿਨਾਂ ਲਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਟਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਕੇਂਦਰੀ ਗ੍ਰਹਿ ਸਕੱਤਰ ਨੇ ਬੁਲਾਈ ਅਹਿਮ ਮੀਟਿੰਗ, ਸ਼ਾਮ 7 ਵਜੇ ਹੋਵੇਗੀ ਬੈਠਕ
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਨੇ ਟਰਾਂਸਪੋਰਟਰਾਂ ਦੀ ਮੀਟਿੰਗ ਸੱਦੀ ਹੈ। ਇਹ ਬੈਠਕ ਅੱਜ ਸ਼ਾਮ 7 ਵਜੇ ਰੱਖੀ ਗਈ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਮੀਟਿੰਗ ਵਿਚ ਟਰੱਕ ਯੂਨੀਅਨਾਂ ਤੇ ਸਰਕਾਰ ਵਿਚਾਲੇ ਸਮਝੌਤਾ ਹੋ ਜਾਵੇ ਤੇ ਉਨ੍ਹਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਜਾਵੇ ਪਰ ਜੇਕਰ ਅਜਿਹਾ ਨਾ ਹੋਇਆ ਤਾਂ ਇਸ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪਵੇਗਾ ਤੇ ਇਸ ਦੇ ਨਾਲ ਹੀ ਸੂਬੇ ਅੰਦਰ ਫਲ ਤੇ ਸਬਜ਼ੀਆਂ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”