ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਪਹਿਲਾਂ ਵੀ ਕਈ ਟੋਲ ਪਲਾਜ਼ੇ ਬੰਦ ਕਰਵਾਏ ਜਾ ਚੁੱਕੇ ਹਨ ਜੋ ਕਿ ਪੰਜਾਬੀਆਂ ਨੂੰ ਲੁੱਟਦੇ ਹਨ। ਅਜਿਹਾ ਹੀ ਇਕ ਹੋਰ ਐਕਸ਼ਨ ਮਾਨ ਸਰਕਾਰ ਵੱਲੋਂ ਫਿਰ ਤੋਂ ਲਿਆ ਜਾ ਰਿਹਾ ਹੈ ਤੇ ਸੂਬਾ ਸਰਕਾਰ ਇਕ ਹੋਰ ਟੋਲ ਪਲਾਜ਼ਾ ਬੰਦ ਕਰਨ ਦੀ ਤਿਆਰੀ ਵਿਚ ਹੈ।
ਦੱਸ ਦੇਈਏ 2005 ਦੌਰਾਨ ਸਟੇਟ ਹਾਈਵੇਅ ਨੰਬਰ-10 ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਚੁਪਕੀ ਨੇੜੇ ਲਗਾਏ ਗਏ ਟੋਲ-ਪਲਾਜ਼ੇ ਦੀ ਮਿਆਦ ਪਹਿਲਾਂ 31 ਮਾਰਚ 2022 ਨੂੰ ਖ਼ਤਮ ਹੋ ਗਈ ਸੀ। ਫਿਰ ਰੋਹਨ ਐਂਡ ਰਾਜਦੀਪ ਟੋਲ ਕੰਪਨੀ ਨੇ ਸੜਕ ਦਾ ਕੁਝ ਹਿੱਸਾ ਨਵਾਂ ਬਣਾਉਣ ਬਦਲੇ ਮਿਆਦ ’ਚ ਵਾਧਾ ਮਿਲ ਗਿਆ ਸੀ। ਇਸ ਦਰਮਿਆਨ ਟੋਲ-ਪਲਾਜ਼ੇ ਦੀ ਮਿਆਦ ਖ਼ਤਮ ਹੋਣ ਅਤੇ ਮਾਣਯੋਗ ਅਦਾਲਤ ਵੱਲੋਂ ਕੋਈ ਹੁਕਮ ਨਾ ਮਿਲਣ ਦੇ ਬਾਵਜੂਦ ਟੋਲ ਪਰਚੀ ਕੱਟ ਕੇ ਲੋਕਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਇਸੇ ‘ਤੇ ਕਾਰਵਾਈ ਕਰਦਿਆਂ ਹੋਇਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਪਸਿਆਣਾ-ਸਮਾਣਾ ਰੋਡ ਤੋਂ ਲੰਘਣ ਵਾਲੇ ਵਾਹਨਾਂ ਨੂੰ ਟੋਲ ਮੁਕਤ ਕੀਤਾ ਜਾਵੇਗਾ।ਪਰ ਲੋਕ ਨਿਰਮਾਣ ਵਿਭਾਗ ਨੇ ਅਦਾਲਤ ਨੂੰ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਜਦੋਂ ਤੱਕ ਟੋਲ ਦੀ ਮਿਆਦ ਨਹੀਂ ਵਧਦੀ, ਉਦੋਂ ਤੱਕ ਟੋਲ-ਪਲਾਜ਼ੇ ਤੋਂ ਇਕੱਠੀ ਹੋਣ ਵਾਲੀ ਰਕਮ ਸਰਕਾਰ ਦੇ ਖਜ਼ਾਨੇ ’ਚ ਜਾਵੇਗੀ। ਹੁਣ ਟੋਲ ਕੰਪਨੀ ਵੱਲੋਂ ਇਕੱਤਰ ਹੋਣ ਵਾਲੀ ਰਕਮ ਸਰਕਾਰ ਦੇ ਖਾਤੇ ’ਚ ਜਾਣੀ ਸ਼ੁਰੂ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: