ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪੀਪੀਐੱਸ ਅਧਿਕਾਰੀ ਗੁਰਸ਼ੇਰ ਸੰਧੂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਜੇਲ੍ਹ ਇੰਟਰਵਿਊ ਮਾਮਲੇ ਵਿਚ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਗੁਰਸ਼ੇਰ ਸੰਧੂ ਉਤੇ ਪੰਜਾਬ ਪੁਲਿਸ ਦੇ ਅਕਸ ਨੂੰ ਖਰਾਬ ਕਰਨ ਤੇ ਲਾਪ੍ਰਵਾਹੀ ਤੇ ਡਿਊਟੀ ਵਿਚ ਅਣਗਹਿਲੀ ਦੇ ਇਲਜ਼ਾਮ ਲੱਗੇ ਹਨ ਜਿਸ ਦੇ ਚੱਲਦਿਆਂ ਇਹ ਕਾਰਵਾਈ ਗ੍ਰਹਿ ਸਕੱਤਰ ਵਲੋਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: