ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ ਹੈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਅਮਨ-ਕਾਨੂੰਨ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ।
ਇਹ ਵੀ ਪੜ੍ਹੋ : ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ
ਦੱਸ ਦੇਈਏ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਥਾਨਕ ਕਾਰੋਬਾਰੀਆਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੱਲ੍ਹ ਸ਼ੰਭੂ ਸਰਹੱਦ ਨੂੰ ਬੰਦ ਕਰਨ ਬਾਰੇ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ?
ਵੀਡੀਓ ਲਈ ਕਲਿੱਕ ਕਰੋ -: