ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ ਅਤੇ ਨਾ ਹੀ ਅੰਦਰਖਾਤੇ ਉਨ੍ਹਾਂ ਦੀ ਪਾਰਟੀ ਵਿਚ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਪਾਰਟੀ ਲਾਂਚ ਕਰਨ ਜਾ ਰਹੇ ਹਨ ਅਤੇ ਬੀ. ਜੀ. ਪੀ. ਨਾਲ ਸੀਟਾਂ ਦੀ ਵੰਡ ਲਈ ਗੱਲਬਾਤ ਕਰਨਗੇ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਇਸ ਦੇ ਕਿਸਾਨਾਂ ਲਈ ਉਹ ਇਕ ਮਜਬੂਤ ਸੰਗਠਨ ਖੜ੍ਹਾ ਕਰਨਾ ਚਾਹੁੰਦੇ ਹਨ। ਕਿਸਾਨਾਂ ਦਾ ਮਸਲਾ ਹੋ ਜਾਵੇ ਤਾਂ ਭਾਜਪਾ ਨਾਲ ਸੀਟਾਂ ਦੇ ਬਟਵਾਰੇ ਲਈ ਗੱਲਬਾਤ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਰਹਿਣ ਦਾ ਸਮਾਂ ਹੁਣ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸੋਚ-ਸਮਝਣ ਮਗਰੋਂ ਮੈਂ ਪਾਰਟੀ ਤੋਂ ਵੱਖਰੇ ਹੋਣ ਦਾ ਫ਼ੈਸਲਾ ਲਿਆ ਹੈ ਅਤੇ ਇਸ ਤੇ ਅਟਲ ਹਾਂ। ਮੈਂ ਸੋਨੀਆ ਗਾਂਧੀ ਜੀ ਦੇ ਸਮਰਥਨ ਲਈ ਬਹੁਤ ਧੰਨਵਾਦੀ ਹਾਂ ਪਰ ਹੁਣ ਮੈਂ ਕਾਂਗਰਸ ਵਿਚ ਨਹੀਂ ਰਹਾਂਗਾ।
ਇਹ ਵੀ ਪੜ੍ਹੋ : ਸਿੱਧੂ ਨੂੰ ਝਟਕਾ, ਪੰਜਾਬ ‘ਚ ਵੱਡੀ ਜ਼ਿੰਮੇਵਾਰੀ ਤੋਂ ਕੀਤਾ ਲਾਂਭੇ, CM ਚੰਨੀ ਨੂੰ ਸੌਂਪੀ ਗਈ ਕਮਾਨ
ਦੱਸ ਦੇਈਏ ਕਿ ਚੋਣਾਂ ਵਿੱਚ ਕੈਪਟਨ ਦੀ ਨਵੀਂ ਪਾਰਟੀ ਨੂੰ ਲੈ ਕੇ ਕਾਂਗਰਸ ਨੂੰ ਵੋਟਾਂ ਵੰਡੇ ਜਾਣ ਦਾ ਡਰ ਸਤਾ ਰਿਹਾ ਹੈ, ਇਸੇ ਦੇ ਚੱਲਦਿਆਂ ਕਾਂਗਰਸ ਦੇ ਕੁਝ ਸੀਨੀਅਰ ਨੇਤਾਵਾਂ ਨੇ ਕੈਪਟਨ ਨਾਲ ਮੁਲਾਕਾਤ ਕੀਤੀ ਪਰ ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਾਫ ਜਵਾਬ ਦੇ ਦਿੱਤਾ ਹੈ ਕਿ ਉਹ ਹਰ ਕੀਮਤ ‘ਤੇ 117 ਸੀਟਾਂ ‘ਤੇ ਚੋਣਾਂ ਲੜਨਗੇ।