ਪੰਜਾਬ ਵਿਚ ਸੰਘਣੀ ਧੁੰਦ ਕਾਰਨ ਜਿਥੇ ਸੂਬਾ ਸਰਕਾਰ ਨੇ ਸਕੂਲ ਖੋਲ੍ਹਣ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਉਥੇ ਹੁਣ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਜਾਰੀ ਹੁਕਮਾਂ ਮੁਤਾਬਕ ਸਾਰੇ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਪ੍ਰਿੰਸੀਪਲ ਸਣੇ ਵੈੱਬਸਾਈਟ ਰਾਹੀਂ ਸੂਚਨਾ ਦੇ ਦਿੱਤੀ ਗਈ ਹੈ। ਜਾਰੀ ਹੁਕਮਾਂ ਮੁਤਾਬਕ ਪੰਜਾਬ ਵਿਚ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ।
ਗੌਰਤਲਬ ਹੈ ਕਿ ਬੀਤੇ ਦਿਨੀਂ 5 ਦਿਨ ਤੋਂ ਪੰਜਾਬ ਵਿਚ ਸੰਘਣੀ ਧੁੰਦ ਦੇ ਚੱਲਦਿਆਂ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਨਲੇਵਾ ਸੜਕ ਹਾਦਸੇ ਹੋਏ ਸਨ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਵੇਰੇ ਸਕੂਲ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਅੱਜ ਤੋਂ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਹੋਰ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹੇ ਜਾ ਰਹੇ ਹਨ ਤੇ ਸਕੂਲ ਬੰਦ ਕੀਤੇ ਜਾਣ ਦਾ ਸਮਾਂ ਦੁਪਹਿਰ 3 ਤੋਂ 4 ਵਜੇ ਤੱਕ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: