ਕਿਸਾਨਾਂ ਦੇ ਦਿੱਲੀ ਕੂਚ ਦੀਆਂ ਚੱਲ ਰਹੀਆਂ ਤਿਆਰੀਆਂ ਵਿਚਾਲੇ ਜਿਥੇ ਹਰਿਆਣਾ ਪ੍ਰਸ਼ਾਸਨ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗਾ ਹੋਇਆ ਹੈ, ਉਥੇ ਹੀ ਦਿੱਲੀ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਕਿਸਾਨਾਂ ਦੇ 13 ਫਰਵਰੀ ਨੂੰ ਮਾਰਚ ਤੋਂ ਇੱਕ ਦਿਨ ਪਹਿਲਾਂ ਦਿੱਲੀ ਵਿੱਚ ਵੀ ਧਾਰਾ 144 ਲਾ ਦਿੱਤੀ ਗਈ ਹੈ।
ਦਿੱਲੀ ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 13 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ‘ਦਿੱਲੀ ਚਲੋ’ ਮਾਰਚ ਦਾ ਐਲਾਨ ਕੀਤਾ ਗਿਆ ਹੈ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਧਰਨਾ ਦੇਣਾ ਚਾਹੁੰਦੇ ਹਨ। ਕਿਸਾਨ ਅੰਦੋਲਨ ਕਾਰਨ ਤਣਾਅ, ਸਮਾਜਿਕ ਸਦਭਾਵਨਾ ਦੇ ਵਿਗੜਨ ਅਤੇ ਇੱਥੋਂ ਤੱਕ ਕਿ ਹਿੰਸਾ ਦਾ ਡਰ ਵੀ ਪ੍ਰਗਟਾਇਆ ਗਿਆ ਹੈ।
ਪੁਲਿਸ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਟਰੈਕਟਰ ਟਰਾਲੀਆਂ ਦੀ ਵਰਤੋਂ ਕਰ ਸਕਦੇ ਹਨ ਜਿਸ ਨਾਲ ਹੋਰ ਡਰਾਈਵਰਾਂ ਨੂੰ ਅਸੁਵਿਧਾ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਨਵੀਂ ਦਿੱਲੀ ‘ਚ ਟਰੈਕਟਰਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਕੁਝ ਸਮਾਜ ਵਿਰੋਧੀ ਅਨਸਰ ਦਿੱਲੀ ‘ਚ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਖੁਫੀਆ ਏਜੰਸੀਆਂ ਤੋਂ ਵੀ ਅਜਿਹੇ ਕੁਝ ਇਨਪੁਟ ਮਿਲੇ ਹਨ। ਅਹਿਤਿਆਤ ਵਜੋਂ ਪੂਰੀ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਧਾਰਾ 144 ਲਾਗੂ ਹੋਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਵਿੱਚ ਸੜਕਾਂ ਜਾਮ ਕਰਨ, ਕਿਸੇ ਵੀ ਅੰਦੋਲਨ, ਰੈਲੀ ਜਾਂ ਜਨਤਕ ਮੀਟਿੰਗ ‘ਤੇ ਪਾਬੰਦੀ ਹੈ। ਕੁਝ ਛੋਟ ਵਾਲੇ ਮਾਮਲਿਆਂ ਨੂੰ ਛੱਡ ਕੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੋਵੇਗੀ। ਪੂਰੀ ਦਿੱਲੀ ਵਿੱਚ ਕਿਸੇ ਵੀ ਸਮਾਜਿਕ, ਰਾਜਨੀਤਕ ਅਤੇ ਹੋਰ ਸੰਗਠਨਾਂ ਦੇ ਜਲੂਸ, ਪ੍ਰਦਰਸ਼ਨ, ਰੈਲੀਆਂ, ਪੈਦਲ ਮਾਰਚ ਆਦਿ ‘ਤੇ ਪਾਬੰਦੀ ਰਹੇਗੀ।
ਦਿੱਲੀ ‘ਚ ਟਰੈਕਟਰ-ਟਰਾਲੀ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਨਾਲ ਹੀ, ਕਿਸੇ ਵੀ ਵਾਹਨ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਵਿੱਚ ਲਾਠੀਆਂ, ਸੋਟੀਆਂ, ਤਲਵਾਰਾਂ ਜਾਂ ਹੋਰ ਹਥਿਆਰ ਹੋਣ।
ਦੱਸ ਦੇਈਏ ਕਿ ਹਰਿਆਣਾ ਅਤੇ ਦਿੱਲੀ ਦੀ ਟਿੱਕਰੀ ਸਰਹੱਦ ‘ਤੇ ਕੰਡਿਆਲੀ ਤਾਰ, ਲੋਹੇ ਅਤੇ ਸੀਮਿੰਟ ਦੇ ਬਣੇ ਭਾਰੀ ਬੈਰੀਕੇਡ ਲਗਾਏ ਗਏ ਹਨ। ਚੰਡੀਗੜ੍ਹ ਵਿੱਚ 60 ਦਿਨਾਂ ਲਈ ਧਾਰਾ 144 ਲਾ ਦਿੱਤੀ ਗਈ ਹੈ। ਉਥੇ ਹੀ ਹਰਿਆਣਾ ਦੇ ਪੰਦਰਾਂ ਜ਼ਿਲ੍ਹਿਆਂ ਵਿੱਚ ਵੀ 144 ਧਾਰਾ ਲਾਈ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਹੈ। ਹਰਿਆਣਾ-ਪੰਜਾਬ ਬਾਰਡਰ ‘ਤੇ ਪੁਲਿਸ ਵੱਲੋਂ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ। ਦੂਜੇ ਪਾਸੇ ਕਿਸਾਨਾਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਟਰੈਫਿਕ ਐਡਵਾਈਜ਼ਰੀ ਸਾਰੀਆਂ ਮੁੱਖ ਸਰਹੱਦਾਂ ਲਈ ਜਾਰੀ ਕੀਤੀ ਗਈ ਹੈ। ਇਸ ਤਹਿਤ ਦਿੱਲੀ ਵਿਚ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਲਕੇ ਵਾਹਨਾਂ ਲਈ, ਦਿੱਲੀ ਵਿੱਚ ਆਵਾਜਾਈ ਲਈ ਮੁੱਖ ਸਰਹੱਦਾਂ ਦੀ ਬਜਾਏ ਨੇੜਲੇ ਸਥਾਨਕ ਸਰਹੱਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ESIC ਦੇ ਨਿਯਮਾਂ ‘ਚ ਵੱਡਾ ਬਦਲਾਅ, ਵੱਧ ਤਨਖਾਹ ਵਾਲੇ ਸਾਬਕਾ ਕਰਮਚਾਰੀ ਵੀ ਆਉਣਗੇ ਦਾਇਰੇ ‘ਚ
ਉਥੇ ਹੀ ਦਿੱਲੀ ਕੂਚ ਤੋਂ ਪਹਿਲਾਂ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਕਿਸਾਨ ਆਗੂਆਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ‘ਚ ਸ਼ਾਮ 5 ਵਜੇ ਹੋਵੇਗੀ, ਜਿਸ ਵਿੱਚ ‘ਚ ਕੇਂਦਰੀ ਮੰਤਰੀ ਮੰਤਰੀ ਅਰਜੁਨ ਮੁੰਡਾ, ਪਿਯੂਸ਼ ਗੋਇਲ ਤੇ ਨਿਤਿਆਨੰਦ ਹੋਣਗੇ ਸ਼ਾਮਲ ਹੋਣਗੇ। ਕਿਸਾਨਾਂ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। 13 ਫਰਵਰੀ ਨੂੰ ਪੰਜਾਬ ਦੇ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਜਾਣਗੇ।
ਵੀਡੀਓ ਲਈ ਕਲਿੱਕ ਕਰੋ –