ਏਸ਼ੀਆ ਕੱਪ-2023 ਦਾ ਫਾਈਨਲ ਮੈਚ ਅੱਜ ਯਾਨੀ ਕਿ ਐਤਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ । ਇਹ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ । ਟਾਸ ਦੁਪਹਿਰ 2:30 ਵਜੇ ਹੋਵੇਗਾ । ਕੋਲੰਬੋ ਵਿੱਚ ਅੱਜ ਮੀਂਹ ਪੈਣ ਦੀ 90 ਫੀਸਦੀ ਸੰਭਾਵਨਾ ਹੈ। ਜੇਕਰ ਅੱਜ ਫਾਈਨਲ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ, ਤਾਂ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਇੱਕ ਰਿਜ਼ਰਵ ਡੇਅ (ਸੋਮਵਾਰ, 18 ਸਤੰਬਰ) ਰੱਖਿਆ ਹੈ। ਜੇਕਰ ਰਿਜ਼ਰਵ ਡੇਅ ‘ਤੇ ਵੀ ਮੀਂਹ ਪੈਂਦਾ ਹੈ, ਤਾਂ ਭਾਰਤ ਅਤੇ ਸ਼੍ਰੀਲੰਕਾ ਦੋਵਾਂ ਨੂੰ ਸਾਂਝੇ ਜੇਤੂ ਐਲਾਨਿਆ ਜਾਵੇਗਾ।
ਇੱਥੇ ਭਾਰਤ ਕੋਲ ਆਪਣੇ 5 ਸਾਲ ਦੇ ਖਿਤਾਬੀ ਸੋਕੇ ਨੂੰ ਖਤਮ ਕਰਨ ਦਾ ਮੌਕਾ ਹੋਵੇਗਾ, ਜਦਕਿ ਡਿਫੈਂਨਡਿੰਗ ਚੈਂਪੀਅਨ ਸ਼੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗਾ । ਦੋਵੇਂ ਟੀਮਾਂ ਏਸ਼ੀਆ ਕੱਪ ਦੇ ਵਨਡੇ ਫਾਰਮੈਟ ਦੇ ਫਾਈਨਲ ਵਿੱਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਖੇਡੇ ਗਏ 7 ਫਾਈਨਲ ਵਿੱਚੋਂ ਭਾਰਤ ਨੇ 4 ਮੈਚਾਂ ਵਿੱਚ ਜਿੱਤ ਹਾਸਿਲ ਕੀਤੀ, ਜਦਕਿ ਸ਼੍ਰੀਲੰਕਾ ਨੇ 3 ਮੈਚਾਂ ਵਿੱਚ ਸਫਲਤਾ ਹਾਸਿਲ ਕੀਤੀ । ਓਵਰਆਲ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 166 ਵਨਡੇ ਮੈਚ ਖੇਡੇ ਗਏ ਹਨ । ਭਾਰਤ ਨੇ 97 ਮੈਚ ਜਿੱਤੇ ਹਨ ਅਤੇ ਸ਼੍ਰੀਲੰਕਾ ਨੇ 57 ਮੈਚ ਜਿੱਤੇ ਹਨ। 11 ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਇੱਕ ਮੈਚ ਟਾਈ ਰਿਹਾ।
ਇਹ ਵੀ ਪੜ੍ਹੋ: ਪੰਜਾਬ ‘ਚ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਕਈ ਦਿਨਾਂ ਤੱਕ ਪਏਗਾ ਮੀਂਹ, ਅਲਰਟ ਜਾਰੀ
ਜੇਕਰ ਇੱਥੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਕੋਲੰਬੋ ਵਿੱਚ ਐਤਵਾਰ ਨੂੰ ਬਾਰਿਸ਼ ਹੋਣ ਦੀ 90 ਫੀਸਦੀ ਸੰਭਾਵਨਾ ਹੈ । ਤਾਪਮਾਨ 31 ਤੋਂ 25 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਦੀ ਪਿੱਚ ਆਮ ਤੌਰ ‘ਤੇ ਸਪਿਨਰਾਂ ਲਈ ਮਦਦਗਾਰ ਰਹੀ ਹੈ, ਨਾਲ ਹੀ ਬੱਲੇਬਾਜ਼ਾਂ ਨੂੰ ਵੀ ਮਦਦ ਮਿਲਦੀ ਹੈ । ਉੱਥੇ ਹੀ ਦੂਜੇ ਪਾਸੇ ਤੇਜ਼ ਗੇਂਦਬਾਜ਼ਾਂ ਨੂੰ ਇਸ ਮੈਦਾਨ ‘ਤੇ ਮੁਸ਼ਕਿਲ ਹੁੰਦੀ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।
ਸ਼੍ਰੀਲੰਕਾ: ਦਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕਟਕੀਪਰ), ਸਦੀਰਾ ਸਮਰਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਸ਼ਨ ਹੇਮੰਥਾ, ਦੁਨੀਥ ਵੇਲਾਲਾਗੇ, ਮਥੀਸ਼ ਪਥਿਰਾਨਾ ਅਤੇ ਪ੍ਰਮੋਦ ਮਦੁਸ਼ਨ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…