ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਦੁਪਹਿਰ ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਸਥਾਨਕ ਨਿਵਾਸੀਆਂ ਵਿੱਚ ਦਹਿਸ਼ਤ ਫੈਲ ਗਈ।
ਸ਼ੁਰੂਆਤੀ ਰਿਪੋਰਟਾਂ ਮੁਤਾਬਕ ਭੂਚਾਲ ਦੇ ਝਟਕੇ ਦੁਪਹਿਰ 2:28 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਭਗ 30 ਸਕਿੰਟ ਤੱਕ ਰਹੇ, ਜਿਸ ਕਾਰਨ ਬਹੁਤ ਸਾਰੇ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲਣ ਲਈ ਮਜਬੂਰ ਹੋ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ।
ਦੱਸ ਦੇਈਏ ਕਿ ਨਵੇਂ ਸਾਲ ‘ਚ ਦਿੱਲੀ ‘ਚ ਹੁਣ ਤੱਕ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਦਿੱਲੀ-ਐਨਸੀਆਰ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਭੂਚਾਲ ਦੇ ਝਟਕਿਆਂ ਨਾਲ ਹੋਈ। ਇਸ ਤੋਂ ਬਾਅਦ 5 ਜਨਵਰੀ ਨੂੰ ਵੀ ਭੂਚਾਲ ਆਇਆ ਸੀ।
ਇਹ ਵੀ ਪੜ੍ਹੋ : ਕਸ਼ਮੀਰੀ ਫੇਰਨ ਪਹਿਨ ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਉਰਮਿਲਾ ਮਾਤੋਂਡਕਰ, ਤਸਵੀਰਾਂ ਵਾਇਰਲ
ਮੰਗਲਵਾਰ ਨੂੰ ਦਿੱਲੀ NCR ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਈ ਹੋਰ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਕੋਈ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾ ਗਏ ਅਤੇ ਘਰਾਂ ਤੋਂ ਬਾਹਰ ਭੱਜ ਗਏ।
ਇਸ ਤੋਂ ਪਹਿਲਾਂ 5 ਜਨਵਰੀ ਨੂੰ ਅਫਗਾਨਿਸਤਾਨ ‘ਚ 5.9 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੇ ਝਟਕੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਮਹਿਸੂਸ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: