ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਬੀਤੀ ਸ਼ਾਮ ਪੰਜਾਬ ਪੁਲਿਸ ਵੱਲੋਂ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦੇ ਸ਼ੈੱਡ ਤੋੜ ਦਿੱਤੇ ਗਏ ਤੇ ਟੈਂਟ ਉਖਾੜ ਦਿੱਤੇ ਗਏ ਹਨ। ਪੁਲਿਸ ਫੋਰਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤੇ ਪੁਲਿਸ ਵੱਲੋਂ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ ਤੇ ਯਾਤਰੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸ਼ੰਭੂ ਤੇ ਖੌਨਰੀ ਬਾਰਡਰ ਨੂੰ 400 ਦਿਨਾਂ ਬਾਅਦ ਖਾਲੀ ਕਰਵਾਇਆ ਗਿਆ ਹੈ। ਪੁਲਿਸ ਦੇ ਐੈਕਸ਼ਨ ਖਿਲਾਫ ਕਿਸਾਨ ਜਥੇਬੰਦੀਆਂ ਅੱਜ ਚੰਡੀਗੜ੍ਹ ਵਿਚ 11 ਵਜੇ ਰੋਡ ਜਾਮ ਕਰਨਗੀਆਂ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਦੀ ਤਾਇਨਾਤੀ ਖਨੌਰੀ ਤੇ ਸ਼ੰਭੂ ਬਾਰਡਰ ਉਤੇ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ 7ਵੇਂ ਗੇੜ ਦੀ ਮੀਟਿੰਗ ਬੇਨਤੀਜਾ ਰਹੀ। ਇਸ ਵਿਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਾਰਡਰ ਖਾਲੀ ਕਰਨ ਨੂੰ ਕਿਹਾ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਜਿਸ ਦੇ ਬਾਅਦ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਸੰਯੋਜਕ ਸਰਵਣ ਪੰਧੇਰ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਨੂੰ ਡਿਟੇਨ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
