ਦੁਨੀਆ ਵਿਚ ਇੱਕ ਹੋਰ ਜੰਗ ਦੀ ਸ਼ੁਰੂਆਤ ਹੋਣ ਦੇ ਆਸਾਰ ਬਣ ਗਏ ਹਨ। ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਜ਼ਰਾਈਲੀ ਹਵਾਈ ਸੈਨਾ ਨੇ ਰਾਜਧਾਨੀ ਤਹਿਰਾਨ ਵਿੱਚ ਕਈ ਥਾਵਾਂ ‘ਤੇ ਹਵਾਈ ਹਮਲੇ ਕੀਤੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕਿਹੜੇ-ਕਿਹੜੇ ਸਥਾਨਾਂ ‘ਤੇ ਹਮਲੇ ਕੀਤੇ ਗਏ ਹਨ। ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਹਮਲੇ ਵਿੱਚ ਅਮਰੀਕਾ ਦੀ ਕੋਈ ਭੂਮਿਕਾ ਨਹੀਂ ਹੈ। ਖਾਸ ਗੱਲ ਇਹ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖਦਸ਼ਾ ਪ੍ਰਗਟ ਕੀਤਾ ਸੀ ਕਿ ਇਜ਼ਰਾਈਲ ਈਰਾਨ ‘ਤੇ ਹਮਲਾ ਕਰ ਸਕਦਾ ਹੈ।
ਰਿਪੋਰਟਾਂ ਮੁਤਾਬਕ ਇਜ਼ਰਾਈਲੀ ਹਵਾਈ ਫੌਜ ਨੇ ਵੀਰਵਾਰ ਨੂੰ ਦਰਜਨਾਂ ਹਮਲੇ ਕੀਤੇ ਹਨ, ਜਿਨ੍ਹਾਂ ਵਿੱਚ ਈਰਾਨ ਦੇ ਮਿਜ਼ਾਈਲ ਅਤੇ ਪ੍ਰਮਾਣੂ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਵੀਰਵਾਰ ਰਾਤ ਨੂੰ ਹੀ ਪੂਰੇ ਇਜ਼ਰਾਈਲ ਵਿੱਚ ਸਾਇਰਨ ਵੱਜ ਗਏ। ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕੈਟਸ ਨੇ ਪੂਰੇ ਦੇਸ਼ ਵਿੱਚ ਐਮਰਜੈਂਸੀ ਦੀ ਵਿਸ਼ੇਸ਼ ਸਥਿਤੀ ਲਾਗੂ ਕਰ ਦਿੱਤੀ ਹੈ।
ਟਰੰਪ ਨੇ ਖਦਸ਼ਾ ਪ੍ਰਗਟਾਇਆ ਸੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਇਜ਼ਰਾਈਲ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਈਰਾਨ ‘ਤੇ ਹਮਲਾ ਕਰ ਸਕਦਾ ਹੈ। ਟਰੰਪ ਨੇ ਅਮਰੀਕੀ ਰਾਸ਼ਟਰਪਤੀ ਦੇ ਸਰਕਾਰੀ ਨਿਵਾਸ ਅਤੇ ਦਫਤਰ ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨੂੰ ਕਿਹਾ, “ਮੈਂ ਇਹ ਨਹੀਂ ਕਹਿਣਾ ਚਾਹੁੰਦਾ ਕਿ ਇਹ ਬਹੁਤ ਨੇੜੇ ਹੈ, ਪਰ ਅਜਿਹਾ ਲੱਗਦਾ ਹੈ ਕਿ ਇਹ ਹੋ ਸਕਦਾ ਹੈ।” ਟਰੰਪ ਨੇ ਚਿੰਤਾ ਜ਼ਾਹਰ ਕੀਤੀ ਸੀ ਕਿ ਜੇ ਈਰਾਨ ਕਿਸੇ ਸੌਦੇ ‘ਤੇ ਗੱਲਬਾਤ ਨਹੀਂ ਕਰਦਾ ਹੈ, ਤਾਂ ਪੱਛਮੀ ਏਸ਼ੀਆ ਵਿੱਚ “ਵੱਡੇ ਪੱਧਰ ‘ਤੇ ਟਕਰਾਅ” ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਈਰਾਨ ਨੂੰ ਸਮਝੌਤੇ ‘ਤੇ ਪਹੁੰਚਣ ਲਈ ਜ਼ੋਰ ਦਿੰਦੇ ਰਹਿਣਗੇ।
ਅਮਰੀਕਾ ਨੇ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਅਮਰੀਕਾ ਇਜ਼ਰਾਈਲ ਦੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਨੇ ਤਹਿਰਾਨ ਨੂੰ ਵੀ ਅਪੀਲ ਕੀਤੀ ਕਿ ਉਹ ਖੇਤਰ ਵਿੱਚ ਅਮਰੀਕੀ ਹਿੱਤਾਂ ਜਾਂ ਕਰਮਚਾਰੀਆਂ ਨੂੰ ਨਿਸ਼ਾਨਾ ਨਾ ਬਣਾਏ।
ਇਹ ਵੀ ਪੜ੍ਹੋ : ਪਲੇਨ ਕ੍ਰੈ/ਸ਼ ਹਾ/ਦਸੇ ‘ਚ ਜਾ/ਨ ਗੁਆਉਣ ਵਾਲਿਆਂ ਦੇ ਹਰੇਕ ਪਰਿਵਾਰ ਨੂੰ TATA Group ਦਏਗਾ 1 ਕਰੋੜ ਰੁ.
ਉਨ੍ਹਾਂ ਕਿਹਾ, “ਅੱਜ ਇਜ਼ਰਾਈਲ ਨੇ ਈਰਾਨ ਵਿਰੁੱਧ ਇਕਪਾਸੜ ਕਾਰਵਾਈ ਕੀਤੀ ਹੈ। ਅਸੀਂ ਈਰਾਨ ਵਿਰੁੱਧ ਹਮਲਿਆਂ ਵਿੱਚ ਸ਼ਾਮਲ ਨਹੀਂ ਹਾਂ ਅਤੇ ਸਾਡੀ ਤਰਜੀਹ ਖੇਤਰ ਵਿੱਚ ਅਮਰੀਕੀ ਫੌਜਾਂ ਦੀ ਰੱਖਿਆ ਕਰਨਾ ਹੈ।” ਉਨ੍ਹਾਂ ਕਿਹਾ ਕਿ “ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਈਰਾਨ ਨੂੰ ਅਮਰੀਕੀ ਹਿੱਤਾਂ ਜਾਂ ਕਰਮਚਾਰੀਆਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ।”
ਵੀਡੀਓ ਲਈ ਕਲਿੱਕ ਕਰੋ -: