ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਸਪਾ ਆਗੂ ਜਸਵੀਰ ਗੜ੍ਹੀ ਨੇ ‘ਝਾੜੂ’ ਦਾ ਪੱਲਾ ਫੜ੍ਹਿਆ ਹੈ। ਬਸਪਾ ਨੂੰ ਅਲਵਿਦਾ ਆਖ ਜਸਵੀਰ ਸਿੰਘ ‘ਗੜ੍ਹੀ’ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਜਸਵੀਰ ਸਿੰਘ ਗੜ੍ਹੀ ਪੰਜਾਬ ਬਸਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜਾਣਕਾਰੀ ਮੁਤਾਬਕ CM ਮਾਨ ਨੇ ਜਸਵੀਰ ਸਿੰਘ ਗੜ੍ਹੀ ਨੂੰ ਆਪ ‘ਚ ਸ਼ਾਮਿਲ ਕਰਵਾਇਆ ਹੈ।
ਦੱਸ ਦੇਈਏ ਕਿ ਬਹੁਜਨ ਸਮਾਜ ਪਾਰਟੀ ਨੇ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ‘ਤੇ ਬਰਖਾਸਤ ਕਰ ਦਿੱਤਾ ਗਿਆ ਸੀ। ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਸੀ।
ਜਸਬੀਰ ਸਿੰਘ ਗੜ੍ਹੀ ਸਾਲ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੀ ਮੈਂਬਰਸ਼ਿਪ ਵਿਚ ਹੀ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਹਨ। ਇਸ ਚੋਣ ਵਿਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਅਗਵਾਈ ਵਿਚ ਹੀ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨੇ ਨਵਾਂਸ਼ਹਿਰ ਤੋਂ ਜਿੱਤ ਹਾਸਲ ਕੀਤੀ ਸੀ। ਦੂਜੇ ਪਾਸੇ ਉਨ੍ਹਾਂ ਨੇ ਖੁਦ ਵੀ ਫਗਵਾੜਾ ਤੋਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਉਹ 31232 ਵੋਟਾਂ (24.41%) ਲੈ ਕੇ ਤੀਜੇ ਸਥਾਨ ‘ਤੇ ਰਹੇ ਸਨ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਨਵਾਂ ਸਾਲ ਨਾ ਮਨਾਉਣ ਦਾ ਐਲਾਨ, ਕਿਹਾ- “ਇਹ ਸਮਾਂ ਖੁਸ਼ੀ ਦਾ ਨਹੀਂ, ਡੱਲੇਵਾਲ ਦੀ ਹਾਲਤ ਨਾਜ਼ੁਕ…
ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਕੱਢਣ ਦੇ ਬਾਅਦ ਹਾਈ ਕਮਾਨ ਵੱਲੋਂ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਸੀ। ਪਾਰਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਸੀ ਕਿ ਅਨੁਸ਼ਾਸਨਹੀਣਤਾ ਦੇ ਕਾਰਨ ਇਹ ਕਾਰਵਾਈ ਕੀਤੀ ਗਈ ਸੀ। ਕਰੀਮਪੁਰੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੀ ਹੋਏ ਸਨ। ਉਹ ਵਿਧਾਇਕ ਤੇ ਸਾਂਸਦ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: