ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ ਪਾਰਟੀਆਂ ਵਿੱਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਕਾਂਗਰਸ ਪਾਰਟੀ ਵਿੱਚ 50 ਸਾਲ ਰਹਿਣ ਤੋਂ ਬਾਅਦ ਜੋਗਿੰਦਰ ਸਿੰਘ ਮਾਨ ਪਾਰਟੀ ਨਾਲ ਆਪਣਾ ਨਾਤਾ ਤੋੜ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਆਗੂ ਰਾਘਵ ਚੱਢਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਜੋਗਿੰਦਰ ਸਿੰਘ ਮਾਨ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਹਨ ਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਹ ਇਸ ਸਮੇਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਨ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਇਸ ਦੀ ਜਾਣਕਾਰੀ ਰਾਘਵ ਚੱਢਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ। ਜੋਗਿੰਦਰ ਸਿੰਘ ਮਾਨ ਦੀ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਇਆਂ ਦੀ ਫੋਟੋ ਟਵੀਟ ਕਰਦੇ ਹੋਏ ਚੱਢਾ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ ਆਪਣੀ 50 ਸਾਲ ਪੁਰਾਣੀ ਸਾਂਝ ਨੂੰ ਖਤਮ ਕਰਦੇ ਹੋਏ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿਚ ਪਾਰਟੀ ਦੀ ਇਕਾਈ ਨੂੰ ਵੱਡਾ ਹੁਲਾਰਾ ਮਿਲੇਗਾ