ਖੰਨਾ ਪੁਲਿਸ ਨੇ ਨਕਲੀ ਵਿਜੀਲੈਂਸ DSP ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਵਾਸੀ ਆਹਲੂਵਾਲੀਆ ਮੁਹੱਲਾ ਖੰਨਾ ਵਜੋਂ ਹੋਈ। ਮੁਲਜ਼ਮ ਕਈ ਸਾਲਾਂ ਤੋਂ ਫਰਜ਼ੀ DSP ਬਣ ਕੇ ਘੁੰਮ ਰਿਹਾ ਸੀ। ਉਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਰੰਮੀ ਆਪਣੇ ਆਪ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਿੱਚ DSP ਦੱਸਦਾ ਸੀ। ਉਹ ਵੱਖ-ਵੱਖ ਅਧਿਕਾਰੀਆਂ ਨੂੰ ਧਮਕੀਆਂ ਦਿੰਦਾ ਸੀ। ਉਸ ਨੂੰ ਕਈ ਵਾਰ ਤਹਿਸੀਲ ਦਫ਼ਤਰ ਅਤੇ ਸਿਵਲ ਹਸਪਤਾਲ ਵਿੱਚ ਅਫ਼ਸਰਾਂ ਦੇ ਕੋਲ ਬੈਠੇ ਦੇਖਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ
SSP ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਮਨਦੀਪ ਸਿੰਘ ਵਿਜੀਲੈਂਸ ਦਾ DSP ਦੱਸ ਕੇ ਲੋਕਾਂ ਨਾਲ ਠੱਗੀ ਮਾਰ ਰਿਹਾ ਹੈ। ਇਸ ’ਤੇ ਪੁਲਿਸ ਨੇ ਰਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦਾ ਪਛਾਣ ਪੱਤਰ ਵੀ ਮਿਲਿਆ ਹੈ। ਪੁਲਿਸ ਨੇ 16 ਫਰਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। SSP ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਮੁਲਜ਼ਮ ਨੇ ਫਸਾਇਆ ਹੈ ਤਾਂ ਉਹ ਆ ਕੇ ਪੁਲਿਸ ਨੂੰ ਸੂਚਿਤ ਕਰਨ।
ਵੀਡੀਓ ਲਈ ਕਲਿੱਕ ਕਰੋ –