ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ।
ਪਤਾ ਲੱਗਾ ਹੈ ਕਿ ਤਿੰਨ ਦਿਨ ਪਹਿਲਾਂ ਸਾਰੇ ਏਅਰਪੋਰਟਾਂ ‘ਤੇ ਲੁਕ ਆਊਟ ਨੋਟਿਸ ਜਾਰੀ ਕਰਕੇ ਅਲਰਟ ਕੀਤਾ ਗਿਆ ਸੀ ਕਿ ਚੰਨੀ ਵਿਦੇਸ਼ ਭੱਜ ਸਕਦਾ ਹੈ। ਹਾਲਾਂਕਿ ਚੰਨੀ ਨੇ ਅਜੇ ਇੱਕ ਇੱਕ ਦਿਨ ਪਹਿਲਾਂ ਹੀ ਕਿਹਾ ਸੀ ਕਿ ਉਹ ਵਿਦੇਸ਼ ਨਹੀਂ ਜਾ ਰਹੇ ਹਨ, ਜਦਕਿ ਉਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਚੈਲੰਜ ਕੀਤਾ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਹਨ ਤੇ ਉਹ ਵਿਦੇਸ਼ ਭੱਜ ਸਕਦੇ ਹਨ।
ਇਹ ਵੀ ਪੜ੍ਹੋ : ਖੇਤੀ ਮੰਤਰੀ ਭੁੱਲਰ ਨੇ ਮਾਨ ਸਰਕਾਰ ਵੱਲੋਂ ਪੇਸ਼ ਬਜਟ ਦੀ ਕੀਤੀ ਤਾਰੀਫ, ਬੋਲੇ-‘ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ’
ਇਸ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਮੈਂ ਡਰਨ ਵਾਲਿਆਂ ਵਿਚੋਂ ਨਹੀਂ ਹਾਂ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਿਹਾ ਹਾਂ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤੇ ਨਿਰਪੱਖ ਜਾਂਚ ਹੋਵੇ।
ਵੀਡੀਓ ਲਈ ਕਲਿੱਕ ਕਰੋ -: