ਕੂੜੇ ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ ਦੇ ਇਸਤੇਮਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 350 ਲੱਖ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ।
ਦੱਸ ਦੇਈਏ ਕਿ ਅੱਜ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਗਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ਕਾਰਨ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਵਾਲੇ ਸਟੂਡੈਂਟਸ ਹੋ ਜਾਣ ਸਾਵਧਾਨ! ਸਰਕਾਰ ਨੇ ਜਾਰੀ ਕੀਤਾ ਅਲਰਟ
ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।
ਵੀਡੀਓ ਲਈ ਕਲਿੱਕ ਕਰੋ -: