ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿਚ ਇੰਚਾਰਜ ਤੇ ਕੋ-ਇੰਚਾਰਜ ਨਿਯੁਕਤ ਕੀਤੇ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਨੂੰ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਵੇਲੇ ਸਿਰਫ਼ ਪੰਜਾਬ ਵਿਚ ਹੀ ਆਮ ਆਦਮੀ ਪਾਰਟੀ ਸੱਤਾ ਵਿਚ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ਦੌਰਾਨ ਇਹ ਫ਼ੈਸਲੇ ਲਏ ਗਏ, ਜਿਸ ਵਿਚ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੂੰ ਦਿੱਲੀ ਇਕਾਈ ਦਾ ਨਵਾਂ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਇਹ ਫੈਸਲਾ 16 ਮਾਰਚ ਨੂੰ 3 ਸਾਲ ਪੂਰੇ ਹੋਣ ਦੇ ਤੁਰੰਤ ਬਾਅਦ ਲਿਆ ਗਿਆ ਹੈ। ਨਾਲ ਹੀ, ਹੁਣ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ, ਜਿਸ ਕਾਰਨ ਦੋਵਾਂ ਦੀ ਨਿਯੁਕਤੀ ਅੱਜ ਯਾਨੀ ਸ਼ੁੱਕਰਵਾਰ ਨੂੰ ਕੀਤੀ ਗਈ।
AAP ਦੇ ਪੰਜਾਬ ਇੰਚਾਰਜ ਬਣਨ ਮਗਰੋਂ ਮਨੀਸ਼ ਸਿਸੋਦੀਆ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 3 ਸਾਲਾਂ ‘ਚ ਪੰਜਾਬ ‘ਚ ਜੋ ਕੰਮ ਹੋਏ ਉਹ ਕਿਸੇ ਨੇ ਸੋਚੇ ਨਹੀਂ ਸੀ। ਨੌਕਰੀਆਂ, ਮੁਹੱਲਾ ਕਲੀਨਿਕ, ਖੇਤੀਬਾੜੀ ਸਬੰਧੀ ਇੱਕਲੇ ਫੈਸਲੇ ਹੀ ਨਹੀਂ ਲਏ ਗਏ, ਬਲਕਿ ਕੰਮ ਵੀ ਕੀਤੇ ਗਏ ਨੇ। ਆਉਣ ਵਾਲੇ ਸਮੇਂ ‘ਚ ਪੰਜਾਬ ਦਾ ਇੱਕ-ਇੱਕ ਆਦਮੀ AAP ਸਰਕਾਰ ਬਾਰੇ ਖੁਸ਼ੀ ਮਹਿਸੂਸ ਕਰੇ ਤੇ ਬਦਲਦਾ ਹੋਇਆ ਪੰਜਾਬ ਦੇਖੇ, ਮੇਰੀ ਇੰਚਾਰਜ ਵਜੋਂ ਇਹੀ ਕੋਸ਼ਿਸ਼ ਰਹੇਗੀ।
ਇਹ ਵੀ ਪੜ੍ਹੋ : MP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 4 ਦਿਨ ਦਾ ਰਿਮਾਂਡ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ‘ਆਪ’ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਕਿਹਾ ਕਿ ਗੋਪਾਲ ਰਾਏ ਨੂੰ ਗੁਜਰਾਤ ਦਾ ਚਾਰਜ ਦਿੱਤਾ ਗਿਆ ਹੈ, ਜਿੱਥੇ ਪਾਰਟੀ ਆਪਣਾ ਆਧਾਰ ਵਧਾਉਣ ਦਾ ਟੀਚਾ ਲੈ ਕੇ ਚੱਲ ਰਹੀ ਹੈ। ਰਾਜ ਸਭਾ ਸੰਸਦ ਮੈਂਬਰ ਪਾਠਕ ਨੂੰ ‘ਆਪ’ ਦੀ ਛੱਤੀਸਗੜ੍ਹ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਪੰਕਜ ਗੁਪਤਾ ਪਾਰਟੀ ਦੀ ਗੋਆ ਇਕਾਈ ਦੀ ਲੀਡਰਸ਼ਿਪ ਕਰਨਗੇ। ਮੇਹਰਾਜ ਮਲਿਕ ਨੂੰ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
