ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : Budget 2023: ਵਿੱਤ ਮੰਤਰੀ ਸੀਤਾਰਮਨ ਨੇ ਬਜਟ ‘ਚ ਨੌਜਵਾਨਾ ਲਈ ਕੀਤੇ ਇਹ ਵੱਡੇ ਐਲਾਨ
ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਪਿਛਲੇ ਕੁਝ ਸਮੇਂ ‘ਤੋਂ ਵਿਵਾਦਾਂ ‘ਚ ਘਿਰੀ ਹੋਈ ਸੀ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਵੱਲੋਂ 18-9 -2020 ਨੂੰ 3 ਸਾਲ ਦਾ ਟਰਮ ਵਿੱਚ ਵਾਧਾ ਕੀਤਾ ਗਿਆ ਸੀ। ਪਰ ਹੁਣ ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ਵਿੱਚ ਕੋਈ ਪ੍ਰਵਿਜ਼ਨ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ‘ਤੋਂ ਹਟਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: