ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਵੱਲੋਂ ਮੋਨੂੰ ਡਾਗਰ, ਨਸੀਬ ਖਾਨ, ਪਵਨ ਬਿਸ਼ਨੋਈ ਤੇ ਮਨਮੋਹਨ ਸਿੰਘ ਮੋਹਨਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਨ੍ਹਾਂ ਵਿਚੋਂ ਮਨਮੋਹਨ ਸਿੰਘ ਮੋਹਨਾ ਨੂੰ 25 ਜੂਨ ਨੂੰ ਪੁਲਿਸ ਰਿਮਾਂਡ ‘ਤੇ ਫਿਰ ਤੋਂ ਭੇਜ ਦਿੱਤਾ ਗਿਆ ਜਦੋਂ ਕਿ ਬਾਕੀ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27 ਜੂਨ ਤੱਕ ਪੁਲਿਸ ਰਿਮਾਂਡ ਵਿੱਚ ਰਹੇਗਾ। ਉਸ ਨੂੰ ਮੰਗਲਵਾਰ ਦੇਰ ਰਾਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਿਮਾਂਡ ਹਾਸਲ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਮਾਨਸਾ ਤੋਂ ਰਾਤ ਨੂੰ ਹੀ ਖਰੜ ਸਥਿਤ ਅਪਰਾਧ ਜਾਂਚ ਏਜੰਸੀ (ਸੀ.ਆਈ.ਏ.) ਸਟਾਫ਼ ਦੇ ਦਫ਼ਤਰ ਲੈ ਆਈ ਹੈ।
ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਨੂੰ ਅਜੇ ਤੱਕ ਕੋਈ ਸ਼ਾਰਪ ਸ਼ੂਟਰ ਨਹੀਂ ਮਿਲਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯਕੀਨੀ ਤੌਰ ‘ਤੇ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਫੜ ਲਿਆ ਹੈ। ਹਾਲਾਂਕਿ, ਪ੍ਰਿਆਵਰਤ ਫੌਜੀ ਪੰਜਾਬ ਪੁਲਿਸ ਦੇ ਸ਼ੱਕੀ ਸ਼ਾਰਪ ਸ਼ੂਟਰਾਂ ਦੀ ਸੂਚੀ ਵਿੱਚ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੰਕਿਤ ਸੇਰਸਾ, ਮਨੂ ਕੁੱਸਾ ਅਤੇ ਜਗਰੂਪ ਰੂਪਾ ਨੂੰ ਵੀ ਸ਼ੱਕੀ ਸ਼ਾਰਪ ਸ਼ੂਟਰ ਮੰਨਿਆ ਹੈ। ਹਾਲਾਂਕਿ ਇਹ ਤਿੰਨੇ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗੇ ਹਨ।
ਵੀਡੀਓ ਲਈ ਕਲਿੱਕ ਕਰੋ -: