ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ ਵਿਚ ਆਏ ਅੱਜ ਪੂਰੇ ਦੋ ਮਹੀਨਿਆਂ ਦਾ ਸਮਾਂ ਹੋ ਗਿਆ ਹੈ। 16 ਮਾਰਚ ਨੂੰ ਮੁੱਖ ਮੰਤਰੀ ਮਾਨ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ ਤੇ ਅੱਜ ਦੋ ਮਹੀਨੇ ਪੂਰਾ ਹੋਣ ਮੌਕੇ ‘ਲੋਕ ਮਿਲਣੀ‘ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਰਹੇ ਹਨ। ਮੁੱਖ ਮੰਤਰੀ ਨੂੰ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਤਹਿਸੀਲਦਾਰ ਖਿਲਾਫ ਸ਼ਿਕਾਇਤ ਮਿਲੀ ਹੈ। ਜਿਸ ‘ਤੇ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਦੋ ਤਹਿਸੀਲਦਾਰਾਂ ‘ਤੇ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਚ ਲੋਕ ਮਿਲਣੀ ਜਾਰੀ ਹੈ। ਉਹ ਪੰਜਾਬ ਭਵਨ ਵਿਚ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਹਾਲਾਂਕਿ ਅਹਿਮ ਗੱਲ ਇਹ ਹੈ ਕਿ ਇਸ ਵਿਚ ਸਿਰਫ ਉਨ੍ਹਾਂ ਲੋਕਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਪਹਿਲਾਂ ਅਰਜ਼ੀ ਦਿੱਤੀ ਹੈ ਜਾਂ ਕਿਸੇ ਤਰ੍ਹਾਂ ਦੀ ਅਪਾਇੰਟਮੈਂਟ ਲਈ ਹੈ। ਇਸ ਮੌਕੇ ਚੀਫ ਸੈਕ੍ਰੇਟਰੀ ਅਨੀਰੁੱਧ ਤਿਵਾੜੀ ਤੇ ਡੀਜੀਪੀ ਵੀਕੇ ਭਾਵਰਾ ਨਾਲ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।
ਸਿਰਫ ਅਪਾਇੰਟਮੈਂਟ ਵਾਲਿਆਂ ਦੀ ਹੀ ਐਂਟਰੀ ਨੂੰ ਲੈ ਕੇ ਲੋਕਾਂ ਨੇ ਵਿਰੋਧ ਜਤਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਨੂੰ ਜਿਵੇਂ ਹੀ ਇਸ ਦਾ ਪਤਾ ਲੱਗਾ, ਉਹ ਅਰਜ਼ੀਆਂ ਲੈ ਕੇ ਪਹੁੰਚ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨੂੰ ਕਿਹਾ ਕਿ ਸਾਰੇ ਲੋਕਾਂ ਦੀਆਂ ਅਰਜ਼ੀਆਂ ਲੈ ਕੇ ਦਰਜ ਕਰ ਲਈਆਂ ਜਾਣ। ਉਨ੍ਹਾਂ ਨੂੰ ਜਲਦ ਹੀ ਦੁਬਾਰਾ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਕਰਨ ਦਾ ਮੌਕਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮਾਨ ਸਰਕਾਰ ਬਣੇ ਨੂੰ 2 ਮਹੀਨੇ ਬੀਤਣ ਤੋਂ ਬਾਅਦ ਇਰ ਸੂਬਾ ਪੱਧਰੀ ਜਨਤਾ ਦਰਬਾਰ ਲਗਾ ਰਹੀ ਹੈ। ਮੁੱਖ ਮੰਤਰੀ ਮਾਨ ਨੇ 16 ਮਾਰਚ ਨੂੰ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਹੋਇਆ ਸੀ। ਅੱਜ ਦੋ ਮਹੀਨੇ ਪੂਰੇ ਹੋਣ ਦੇ ਖਾਸ ਮੌਕੇ ‘ਤੇ ਇਹ ਪਹਿਲ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਵੀ ਅਜਿਹੀ ਪਹਿਲ ਕਰਦੇ ਰਹੇ ਹਨ। ਉਹ ਸੰਗਤ ਦਰਸ਼ਨ ਦੇ ਨਾਂ ਨਾਲ ਲੋਕਾਂ ਤੋਂ ਮੁਸ਼ਕਲਾਂ ਸੁਣਦੇ ਸਨ। ਉਹ ਜਿਲ੍ਹਾ ਜਾਂ ਵਿਧਾਨ ਸਭਾ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਮਿਲਦੇ ਸਨ।