ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ ਅਤੇ ਇਸ ਨੂੰ ਮੰਤਰੀ ਸੰਜੀਵ ਅਰੋੜਾ ਨੂੰ ਸੌਂਪ ਦਿੱਤਾ ਹੈ, ਜਿਨ੍ਹਾਂ ਨੂੰ ਰਾਜ ਦਾ ਨਵਾਂ ਬਿਜਲੀ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਵਿਭਾਗ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ, ਜੋ ਹੁਣ ਸਿਰਫ਼ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੀ ਦੇਖਭਾਲ ਕਰਨਗੇ।
ਦੱਸ ਦੇਈਏ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਇੰਡਸਟਰੀ ਤੇ ਕਾਮਰਸ ਵਿਭਾਗ ਤੇ ਇਨਵੈਸਟਮੈਂਟ ਪ੍ਰਮੋਸ਼ਨ ਵਿਭਾਗ ਪਹਿਲਾਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਦਕਿ ਕੁਲਦੀਪ ਧਾਲੀਵਾਲ ਕੋਲ ਐੱਨ.ਆਰ.ਆਈ. ਵਿਭਾਗ ਸੀ।

ਮੰਤਰੀ ਬਣਨ ਮਗਰੋਂ ਸੰਜੀਵ ਅਰੋਫਾ ਨੇ ਇਸੇ ਮਹੀਨੇ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਸਣੇ ਆਪਣੀਆਂ ਸਾਰੀਆਂ 8 ਕੰਪਨੀਆਂ ਦੇ MD ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੰਜੀਵ ਅਰੋੜਾ ਨੇ ਆਪਣੇ ਅਸਤੀਫੇ ਵਿਚ ਲਿਖਿਆ ਕਿ 3 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਅਹੁਦੇ ਦੀ ਜ਼ਿੰਮੇਵਾਰੀਆਂ ਹੁਣ ਉਹ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਨਿਭਾਉਣਾ ਚਾਹੁੰਦੇ ਹਨ ਜਿਸ ਕਰਕੇ ਉਹ ਕੰਪਨੀ ਵਿਚ MD ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਸੰਜੀਵ ਅਰੋੜਾ ਨੇ ਸੂਬੇ ਦੇ ਵਿਕਾਸ ਤੇ ਜਨਕਲਿਆਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਹੁਣ ਪੂਰੀ ਤਰ੍ਹਾਂ ਤੋਂ ਜਨਤਾ ਦੀ ਸੇਵਾ, ਪਾਰਦਰਸ਼ਤਾ ਤੇ ਈਮਾਨਦਾਰੀ ਤੋਂ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਨਿਭਾਉਣ ‘ਤੇ ਕੇਂਦਰਿਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਲੋਕਾ ਦੇ ਜੀਵਨ ਨੂੰ ਬੇਹਤਰ ਬਣਾਉਣ ਲਈ ਪ੍ਰਗਤੀਸ਼ੀਲ ਨੀਤੀਆਂ ਤੇ ਠੋਸ ਨਤੀਜਿਆਂ ‘ਤੇ ਕੰਮ ਕਰਦੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:
























