ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਕਰੀਬ ਸਾਢੇ 3 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ।
ਮੀਟਿੰਗ ਤੋਂ ਬਾਅਦ ਡੱਲੇਵਾਲ ਨੇ ਕਿਹਾ- ਮੀਟਿੰਗ ਪਾਜ਼ੀਟਿਵ ਰਹੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਕੇਂਦਰੀ ਖੇਤਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਮੀਟਿੰਗ ਦਿੱਲੀ ਜਾਂ ਚੰਡੀਗੜ੍ਹ ਵਿੱਚ ਹੋ ਸਕਦੀ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਪੰਧੇਰ ਨੇ ਵਫਦ ਦੀ ਅਗਵਾਈ ਕੀਤੀ। ਖਨੌਰੀ ਸਰਹੱਦ ‘ਤੇ 81 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਐਂਬੂਲੈਂਸ ‘ਚ ਚੰਡੀਗੜ੍ਹ ਪੁੱਜੇ। ਉਨ੍ਹਾਂ ਨੂੰ ਸਟਰੈਚਰ ’ਤੇ ਕਾਨਫਰੰਸ ਹਾਲ ਵਿੱਚ ਲਿਜਾਇਆ ਗਿਆ।
ਇਸ ਮੌਕੇ ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਹਾਜ਼ਰ ਸਨ। ਮੀਟਿੰਗ ਤੋਂ ਪਹਿਲਾਂ ਸਰਵਣ ਪੰਧੇਰ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਇਹ ਵੀ ਪੜ੍ਹੋ : ‘1984 ਸਿੱਖ ਨ.ਸ/ਲਕੁਸ਼ੀ ਕੇਸ ‘ਚ ਦੋਸ਼ੀ ਸੱਜਣ ਕੁਮਾਰ ਨੂੰ ਕਾਂਗਰਸ ‘ਚੋਂ ਕੱਢੋ’, ਸਿਰਸਾ ਨੇ ਰਾਹੁਲ ਨੂੰ ਲਿਖੀ ਚਿੱਠੀ
ਤੁਹਾਨੂੰ ਦੱਸ ਦੇਈਏ ਕਿ ਕਿਸਾਨ 13 ਫਰਵਰੀ 2024 ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
