ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਯਾਨੀ 3 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਗਈ ਹੈ। ਬੀਤੇ ਦਿਨੀਂ ਮਾਲਵਾ ਦੇ ਕਈ ਖੇਤਰਾਂ ਨੂੰ ਛੱਡ ਕੇ ਹੋਰਨਾਂ ਕਈ ਥਾਵਾਂ ‘ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਮਾਝਾ ਤੇ ਦੁਆਬਾ ਵਿਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪਿਆ ਜਿਸ ਤੋਂ ਬਾਅਦ ਉਮਸ ਭਰਿਆ ਮੌਸਮ ਹੋ ਗਿਆ।
ਇਸ ਵਾਰ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਜੋ ਮੌਸਮ ਜੁਲਾਈ-ਅਗਸਤ ਦੇ ਮਹੀਨੇ ਵਿਚ ਦੇਖਣ ਨੂੰ ਮਿਲਦਾ ਹੈ ਇਸ ਵਾਰ ਜੂਨ ਵਿਚ ਹੀ ਉਮਸ ਭਰਿਆ ਮੌਸਮ ਹੋ ਗਿਆ ਹੈ। ਪਰ ਹੁਣ ਮੌਸਮ ਸੁਹਾਵਣਾ ਹੋਣ ਦੀ ਉਮੀਦ ਹੈ ਕਿਉਂਕਿ IMD ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਨਾਲ ਕਿਸਾਨਾਂ ਦੀ ਚਿੰਤਾਵਾਂ ਵੀ ਘਟੀਆਂ ਹਨ ਤੇ ਇਸ ਤੋਂ ਇਲਾਵਾ ਪਾਵਰਕਾਮ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਮੌਸਮ ਦਾ ਮਿਜਾਜ਼ ਬਦਲਣ ਨਾਲ ਬਿਜਲੀ ਦੀ ਖਪਤ ਘੱਟ ਹੋਵੇਗੀ।
ਇਹ ਵੀ ਪੜ੍ਹੋ : ਵੇਸਟਾ ਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨ ਨੇ ਫਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਟ੍ਰੇਲਰ ਕੀਤਾ ਰਿਲੀਜ਼
ਬੀਤੇ 24 ਘੰਟਿਆਂ ਵਿਚ ਪਟਿਆਲਾ ਵਿਚ 31ਐੱਮਐੱਮ, ਲੁਧਿਆਣਾ ‘ਚ 9.4 ਐੱਮਐੱਮ, ਫਤਿਹਗੜ੍ਹ ਸਾਹਿਬ ‘ਚ 7ਐੱਮਐੱਮ, ਲੁਧਿਆਣਾ ‘ਚ 2 ਐੱਮਐੱਮ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿਚ ਅੱਜ ਸਵੇਰੇ ਬੱਦਲ ਹੋਣ ਕਾਰਨ ਘੱਟੋ-ਘੱਟ ਤਾਪਮਾਨ ਵਿਚ 0.3 ਡਿਗਰੀ ਤਾਪਮਾਨ ਵਿਚ ਕਮੀ ਦੇਖਣ ਨੂੰ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: