ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਹੈ ਕਿ ਸਿੱਖਿਆ ਪ੍ਰੋਵਾਈਡਰ, ਆਈ.ਈ., ਈ.ਜੀ.ਐਸ., ਐਸ.ਟੀ.ਆਰ., ਏ.ਆਈ.ਈ. ਅਤੇ ਵਿਸ਼ੇਸ਼ ਸ਼ਮੂਲੀਅਤ ਵਾਲੇ ਅਧਿਆਪਕ ਵੀ ਅਧਿਆਪਕ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਵੱਕਾਰੀ ਸਟੇਟ ਐਵਾਰਡਾਂ ਲਈ ਅਪਲਾਈ ਕਰ ਸਕਦੇ ਹਨ।
ਹਰਜੋਤ ਸਿੰਘ ਬੈਂਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਿੱਖਿਆ ਪ੍ਰੋਵਾਈਡਰਾਂ, ਆਈ.ਈ., ਈ.ਜੀ.ਐਸ., ਐਸ.ਟੀ.ਆਰ., ਏ.ਆਈ.ਈ ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਬਦਲੀਆਂ ਨੇ ਇਨ੍ਹਾਂ ਅਧਿਆਪਕਾਂ ਨੂੰ “ਆਰਜ਼ੀ ਅਧਿਆਪਕ” ਕਹਿ ਕੇ ਅਤੇ ਉਨ੍ਹਾਂ ਨੂੰ ਰੈਗੂਲਰ ਤਨਖਾਹਾਂ ਨਾ ਦੇ ਕੇ ਆਰਥਿਕ ਤੰਗੀ ਪੈਦਾ ਕਰਕੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਢਾਹ ਲਾਈ ਸੀ। ਪਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ 12,710 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਉਨ੍ਹਾਂ ਨੂੰ ਵੱਧ ਤਨਖ਼ਾਹਾਂ ਪ੍ਰਦਾਨ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਜੇਨੇਰਿਕ ਦਵਾਈਆਂ ਨਹੀਂ ਲਿਖੀਆਂ ਤਾਂ ਸਸਪੈਂਡ ਹੋਵੇਗਾ ਡਾਕਟਰਸ ਦਾ ਲਾਇਸੈਂਸ! NMC ਦਾ ਵੱਡਾ ਫੈਸਲਾ
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਅਧਿਆਪਕ ਵੀ ਹੋਰ ਅਧਿਆਪਕਾਂ ਵਾਂਗ ਮਾਨਤਾ ਦੇ ਹੱਕਦਾਰ ਹਨ ਅਤੇ ਪੁਰਸਕਾਰਾਂ ਲਈ ਅਰਜ਼ੀ ਦੇਣ ਦਾ ਹੱਕ ਰੱਖਦੇ ਹਨ। ਹੁਣ ਤੱਕ ਉਨ੍ਹਾਂ ਨੂੰ ”ਸਟੇਟ ਲੈਵਲ ਐਵਾਰਡ” ਨਹੀਂ ਦਿੱਤਾ ਗਿਆ, ਜੋ ਕਿ ਗਲਤ ਸੀ। ਇਸ ਲਈ “ਸਟੇਟ ਲੈਵਲ ਐਵਾਰਡ” ਤਹਿਤ ਦਿੱਤੇ ਜਾਣ ਵਾਲੇ ਐਵਾਰਡਾਂ ਤੋਂ ਇਲਾਵਾ ਇਸ ਸ਼੍ਰੇਣੀ ਵਿੱਚ ਅਧਿਆਪਕਾਂ ਲਈ ਪੰਜ ਵਿਸ਼ੇਸ਼ ਐਵਾਰਡ ਸ਼ੁਰੂ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: