ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਦੀ ਵਿਵਸਥਾ ਵਿਚ ਸੁਧਾਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿਚ ਅੱਗੇ ਵਧਦੇ ਹੋਏ 31 ਮਾਰਚ 2023 ਤੱਕ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀ ਨੀਤੀ ਪੰਜਾਬ ਦੀ ਭੂਗੌਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਦੇ ਪਾਣੀ ਦੀ ਉਪਲਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ ਜਿਸ ਲਈ ਮਸ਼ਹੂਰ ਖੇਤੀ ਵਿਗਿਆਨਕਾਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਕੀਤੀ ਜਾ ਰਹੀ ਹੈ।
ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ, ਸਿਹਤਮੰਦ ਉਪਜਾਊ ਜ਼ਮੀਨ ਹੁਣ ਦੂਸ਼ਿਤ ਪਾਣੀ, ਜ਼ਹਿਰੀਲੀ ਹਵਾ ਤੇ ਗੈਰ-ਉਪਜਾਊ ਜ਼ਮੀਨ ਵਿਚ ਬਦਲ ਰਹੀ ਹੈ, ਜਿਸ ਨੂੰ ਸਾਫ ਨੀਤੀ ਤੇ ਨੀਅਤ ਨਾਲ ਬਦਲਣ ਦੀ ਲੋੜ ਹੈ। ਕੁਦਰਤੀ ਖੇਤੀ ਲਈ ਵੱਖ ਨੀਤੀ ਬਣਾਉਣ ਦਾ ਐਲਾਨ ਕਰਦੇ ਹੋਏ ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਖਾਦ, ਰਸਾਇਣਾਂ, ਨਦੀਨ ਨਾਸ਼ਕਾਂ ਤੇ ਕੀਟਨਾਸ਼ਕਾਂ ਦੇ ਜ਼ਿਆਦਾ ਇਸਤੇਮਾਲ ਨਾਲ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : 86 ਲੱਖ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ‘ਚ ਵਿੱਤ ਵਿਭਾਗ ਵੱਲੋਂ 4 ਮੁਅੱਤਲ, ਕਈ ਹੋਰਨਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ
ਖੇਤੀ ਮੰਤਰੀ ਨੇ ਖੇਤੀ ਵਿਚ ਆਈ ਅਸੁਰੱਖਿਆ ਨੂੰ ਦੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਖੇਤੀ ਨੂੰ ਬਚਾਉਣ ਦੀ ਦਿਸ਼ਾ ਵਿਚ ਸਾਰਿਆਂ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉੁਨ੍ਹਾਂ ਕਿਹਾ ਕਿ ਖੇਤੀ ਕਰਨ ਲਈ ਵੱਡੀਆਂ ਮਸ਼ੀਨਾਂ ਖਰੀਦਣ ਦੀ ਥਾਂ ਛੋਟੀਆਂ ਮਸ਼ੀਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਵਿਚ ਸੁਧਾਰ ਹੋਵੇਗਾ। ਪੰਜਾਬ ਦੀਆਂ ਫਸਲਾਂ, ਪਾਣੀ ਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ ਵਿਚ ਰੱਖ ਕੇਵੱਖ-ਵੱਖ ਕਾਨਫਰੰਸ ਕਰਨ ਦਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀ ਮਾਹਿਰਾਂ ਤੇ ਖੇਤੀ ਵਿਗਿਆਨਕਾਂ ਤੇ ਤਜਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: