ਜ਼ੀਰਾ ਵਿਚ ਸ਼ਰਾਬ ਫੈਕਟਰੀ ਹਟਾਉਣ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਨੂੰ ਲੈ ਕੇ ਧਰਨਾ ਜਾਰੀ ਹੈ ਤੇ ਉਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜ਼ੀਰਾ ਸ਼ਰਾਬ ਫੈਕਟਰੀ ਮਾਮਲਾ ਪੁਲਿਸ ਲਈ ਵੀ ਵੱਡੀ ਚੁਣੌਤੀ ਬਣਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ ਜਾਵੇ। ਫੈਕਟਰੀ ਤੇ ਧੂੰਏਂ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਇਲਾਕੇ ਵਿਚ ਬੀਮਾਰੀਆਂ ਫੈਲਣ ਦਾ ਡਰ ਹੈ।
ਸਾਂਸਦ ਮੈਂਬਰ ਗੁਰਜੀਤ ਔਜਲਾ ਨੇ ਪਾਰਲੀਮੈਂਟ ਵਿਚ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਧਰਨਾ ਪਿਛਲੇ 5 ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਵਿਚ ਸਾਰੇ ਬਜ਼ੁਰਗ, ਬੱਚੇ ਨੌਜਵਾਨ ਸਭ ਸ਼ਾਮਲ ਹਨ ਤੇ ਉਹ ਮੰਗ ਕਰ ਰਹੇ ਹਨ ਕਿ ਇਹ ਫੈਕਟਰੀ ਨੁਕਸਾਨ ਕਰ ਰਹੀ ਹੈ ਤੇ ਇਸ ਲਈ ਇਸ ਨੂੰ ਬੰਦ ਕੀਤਾ ਜਾਵੇ।
MP ਔਜਲਾ ਨੇ ਕਿਹਾ ਕਿ ਸ਼ਰਾਬ ਫੈਕਟਰੀ ਕਾਰਨ ਪਾਣੀ ਬਹੁਤ ਹੀ ਦੂਸ਼ਿਤ ਹੋ ਰਿਹਾ ਹੈ ਤੇ ਲੋਕਾਂ ਨੂੰ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਹੋ ਰਹੀਆਂ ਹਨ ਜਿਸ ਤੋਂ ਪ੍ਰੇਸ਼ਾਨ ਹੋ ਕੇ ਇਸ ਨੂੰ ਬੰਦ ਕਰਵਾਉਣ ਲਈ ਲੋਕ ਧਰਨੇ ‘ਤੇ ਬੈਠੇ ਹਨ। ਪਰ ਫੈਕਟਰੀ ਬੰਦ ਕਰਨ ਦੀ ਬਜਾਏ ਧਰਨੇ ‘ਤੇ ਬੈਠੇ ਲੋਕਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ਖਤਮ ਹੋਇਆ ਕੋਰੋਨਾ ਵਾਇਰਸ ਦਾ ਤਣਾਅ, ਪਿਛਲੇ 24 ਘੰਟਿਆਂ ‘ਚ 200 ਤੋਂ ਵੀ ਘੱਟ ਨਵੇਂ ਮਾਮਲੇ
ਸਾਂਸਦ ਮੈਂਬਰ ਨੇ ਸੰਸਦ ਵਿਚ ਅਪੀਲ ਕੀਤੀ ਕਿ ਇਸ ਸਮੱਸਿਆ ਨੂੰ ਜੜੋ ਖ਼ਤਮ ਕਰਨ ਲਈ ਪਾਰਲੀਮੈਂਟ ਵੱਲੋਂ ਇਕ ਕਮੇਟੀ ਬਣਾਈ ਜਾਵੇ ਤੇ ਉਸ ਵਿਚ ਸਾਰੇ ਮੈਂਬਰ ਪਾਰਲੀਮੈਂਟ ਸਾਰੇ ਪੰਜਾਬ ਦੇ ਰੱਖੋ ਤਾਂ ਜੋ ਇਹ ਸਾਰੇ ਪਾਰਲੀਮੈਂਟ ਵਿਚ ਹੀ ਰਿਪੋਰਟ ਕਰ ਸਕਣ। ਸਰਕਾਰ ਨੂੰ ਇਸ ਗੰਭੀਰ ਮਾਮਲੇ ਦਾ ਨੋਟਿਸ ਲੈਣਾ ਚਾਹੀਦਾ ਹੈ ਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੋਈ ਨਾ ਕੋਈ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: