ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੰਸਦ ਵਿਚ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕੇਂਦਰ ਅੱਗੇ ਕਿਸਾਨਾਂ ਦੀਆਂ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਕੇਂਦਰ ਨੇ ਭਰੋਸਾ ਦੇ ਕੇ ਕਿਸਾਨ ਅੰਦੋਲਨ ਖਤਮ ਕਰਵਾਇਆ ਸੀ ਤੇ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਲਈ ਜਲਦ ਤੋਂ ਜਲਦ ਐੱਮਐੱਸਪੀ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਚਾਹੀਦਾ ਹੈ ਕਿ ਸਵਾਮੀਨਾਥਨ ਕਮਿਸ਼ਨ ਲਾਗੂ ਕੀਤਾ ਜਾਵੇ ਤੇ ਸਾਰੀਆਂ ਫਸਲਾਂ ਉਤੇ ਕਿਸਾਨਾਂ ਨੂੰ MSP ਦਿੱਤੀ ਜਾਵੇ ਤੇ ਪਰ ਇਹ ਕਿਸਾਨਾਂ ਨਾਲ ਗੱਲਬਾਤ ਦੇ ਬਾਅਦ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਵੀ ਮਾਫ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਿਜਲੀ ਸਬੰਧੀ ਲਿਆਂਦੇ ਗਏ ਬਿੱਲ ’ਤੇ ਦੁਬਾਰਾ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਲਖੀਮਪੁਰ ਖੀਰੀ ਵਿਚ ਬੇਕਸੂਰ ਕਿਸਾਨ ਜੋ ਜੇਲ੍ਹ ਅੰਦਰ ਕੀਤੇ ਗਏ ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜੋ ਕੀਤੇ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ:ਗੁਰਸਿਮਰਨ ਮੰਡ ਨੇ ਆਪਣੀ ਸੁਰੱਖਿਆ ਵਾਪਸ ਲੈਣ ਦਾ ਕੀਤਾ ਵੱਡਾ ਐਲਾਨ
ਫਸਲ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਸਕੀਮ ਨੂੰ ਕਿਸਾਨਾਂ ਨਾਲ ਚਰਚਾ ਮਗਰੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: